ਤਿੰਨ ਕਿੱਲੋ ਅਫ਼ੀਮ ਸਮੇਤ ਝਾਰਖੰਡ ਦੇ ਨੌਜਵਾਨ ਗ੍ਰਿਫ਼ਤਾਰ
ਤਿੰਨ ਕਿੱਲੋ ਅਫ਼ੀਮ ਸਮੇਤ ਝਾਰਖੰਡ ਦੇ ਨੌਜਵਾਨ ਗ੍ਰਿਫ਼ਤਾਰ
Publish Date: Fri, 18 Sep 2026 08:14 PM (IST)
Updated Date: Fri, 18 Sep 2026 08:17 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਚੌਕੀ ਮੁਬਾਰਕਪੁਰ ਪੁਲਿਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਤਿੰਨ ਕਿੱਲੋ ਅਫ਼ੀਮ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਤਿੰਨੋਂ ਮੁਲਜ਼ਮ ਝਾਰਖੰਡ ਦੇ ਰਹਿਣ ਵਾਲੇ ਹਨ। ਜਾਂਚ ਅਧਿਕਾਰੀ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਕੀ ਮੁਬਾਰਕਪੁਰ ਦੇ ਮੇਨ ਗੇਟ ਕੋਲ ਮੌਜੂਦ ਸਨ। ਸ਼ਾਮ ਕਰੀਬ 6 ਵਜੇ ਡੇਰਾਬੱਸੀ ਸਾਈਡ ਵੱਲੋਂ ਆਉਂਦੇ ਤਿੰਨ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਸੜਕ ਦੀ ਦੂਜੀ ਸਾਈਡ ਵੱਲ ਖਿਸਕਣ ਲੱਗੇ। ਸ਼ੱਕ ਪੈਣ ਤੇ ਪੁਲਿਸ ਟੀਮ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਕਾਬੂ ਕਰ ਲਿਆ। ਜਦੋਂ ਸ਼ੱਕ ਦੇ ਆਧਾਰ ਤੇ ਉਨ੍ਹਾਂ ਦੇ ਪਿੱਠੂ ਬੈਗਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ ਕੁੱਲ 3 ਕਿੱਲੋਗਰਾਮ ਅਫ਼ੀਮ ਬਰਾਮਦ ਹੋਈ। ਜਿਨ੍ਹਾਂ ਦੀ ਪਛਾਣ ਅਦਿੱਤਿਆ ਤੇ ਰਾਕੇਸ਼ ਯਾਦਵ ਅਤੇ ਭੁਵਨੇਸ਼ਵਰ ਯਾਦਵ ਤਿੰਨੇ ਵਾਸੀ ਝਾਰਖੰਡ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।