ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਕਰੀ ਮੇਲਾ ਅੱਜ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਕਰੀ ਮੇਲਾ ਅੱਜ
Publish Date: Mon, 16 Feb 2026 06:10 PM (IST)
Updated Date: Mon, 16 Feb 2026 06:12 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਐੱਸਏਐੱਸ ਨਗਰ ਵੱਲੋਂ 17 ਫਰਵਰੀ 2026 ਮੰਗਲਵਾਰ ਨੂੰ ਨੌਕਰੀ ਮੇਲਾ ਕਰਵਾਇਆ ਜਾਵੇਗਾ, ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ. 461, ਤੀਜੀ ਮੰਜ਼ਿਲ, ਸੈਕਟਰ-76 ਮੁਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਹਿਰ 01.00 ਵਜੇ ਤਕ ਹੋਵੇਗਾ। ਡੀਬੀਈਈ ਐੱਸਏਐੱਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਨੌਕਰੀ ਮੇਲਾ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪੈਰਾਡਾਇਮ ਆਈਟੀ, ਅਖਾਟ ਐਕਸਕਲੂਸਿਵ ਐੱਲਐੱਲਪੀ, ਡੀ-ਮਾਰਟ ਅਤੇ ਕੇਐੱਨਆਰਪੀਐੱਲ-ਕਾਮਥਜ਼ ਨੈਚਰਲ ਰਿਟੇਲਸ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਕੇਵਾਈਸੀ ਆਪ੍ਰੇਟਰ–ਪੰਜਾਬ ਸੇਵਾ ਕੇਂਦਰ ਪ੍ਰਾਜੈਕਟ, ਟੈਲੀ-ਕਾਲਿੰਗ ਐਗਜ਼ੈਕਟਿਵ (ਹਿੰਦੀ/ਪੰਜਾਬੀ), ਕੈਸ਼ੀਅਰ, ਪੈਕਰ, ਸੇਲਜ਼ ਐਸੋਸੀਏਟਸ, ਗੋਡਾਊਨ ਸਹਾਇਕ ਲਈ 12ਵੀਂ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਨੌਕਰੀ ਮੇਲੇ ਵਿਚ ਹਿੱਸਾ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀਏ/ਡੀਏ ਮਿਲਣਯੋਗ ਨਹੀਂ ਹੋਵੇਗਾ।