ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਨੇ ਦਿੱਤਾ ਧਰਨਾ
ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਨੇ ਦਿੱਤਾ ਧਰਨਾ
Publish Date: Fri, 27 Feb 2026 05:45 PM (IST)
Updated Date: Fri, 27 Feb 2026 05:46 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੀ ਬੰਦ ਪਈ ਖੰਡ ਮਿੱਲ ਦੀ ਤਕਰੀਬਨ 100 ਏਕੜ ਜ਼ਮੀਨ ਵੇਚਣ ਤੇ ਜਿਓਂਦ ਪਿੰਡ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਗੂਆਂ ਅਤੇ ਕਿਸਾਨਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਤਸ਼ਦੱਦ ਕਰਨ ਦੀ ਦਿੱਤੀ ਖੁੱਲ ਦੇ ਹੁਕਮਾਂ ਨੂੰ ਲਾਗੂ ਕਰਦੇ ਹੋਏ ਤੇ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕਣ ਵਿਰੁੱਧ ਧਰਨਾ ਦਿੱਤਾ ਗਿਆ। ਜਿਸ ਵਿਚ ਮੁਲਾਜ਼ਮ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਸਰਕਾਰ ਦੇ ਇਸ ਲੋਕ ਵਿਰੋਧੀ ਕਾਰਵਾਈ ਦੀ ਨਿਖੇਧੀ ਕੀਤੀ ਗਈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਐੱਸਐੱਸਪੀ ਬਠਿੰਡਾ ਵੱਲੋਂ ਜਿਓਂਦ ਪਿੰਡ ਵਿਚ ਕੀਤੇ ਅਣਮਨੁੱਖੀ ਤਸ਼ਦਦ ਜਿਸ ਵਿਚ ਹੰਝੂ ਗੈਸ ਦੇ ਗੋਲੇ ਛੱਡਣ ਅਤੇ ਲੋਕਾਂ ਦੀਆਂ ਲੱਤਾਂ ਬਾਹਾਂ ਤੋੜਣ ਵਰਗੇ ਘਿਨੌਣੇ ਐਕਸ਼ਨ ਦੀ ਨਿਖੇਧੀ ਕੀਤੀ ਗਈ ਅਤੇ ਇਸ ਅਫ਼ਸਰ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਤਾੜਨਾ ਕੀਤੀ ਗਈ ਕਿ ਜਲਦੀ ਤੋਂ ਜਲਦੀ ਮੁਲਾਜ਼ਮ / ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਇਸ ਤੋਂ ਵੀ ਤਿੱਖਾ ਸੰਘਰਸ਼ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਧੜੇ ਐੱਸਕੇਐੱਮ ਨੂੰ ਨਾਲ ਲੈ ਕੇ ਕੀਤਾ ਜਾਵੇਗਾ। ਧਰਨੇ ਨੂੰੰ ਟੀਐੱਸਯੂ ਭੰਗਲ ਵੱਲੋਂ ਗੁਰਬਖਸ਼ ਸਿੰਘ ਸਰਕਲ ਪ੍ਰਧਾਨ, ਲੱਖਾ ਸਿੰਘ ਕਨਵੀਨਰ, ਗੁਰਮੀਤ ਸਿੰਘ ਅਤੇ ਜਸਪਾਲ ਸਿੰਘ ਫੈਡਰੇਸ਼ਨ ਏਟਕ ਵੱਲੋਂ ਮੋਹਨ ਸਿੰਘ ਗਿੱਲ ਸਰਕਲ ਪ੍ਰਧਾਨ, ਸੁਰਿੰਦਰ ਪਾਲ ਲਹੌਰੀਆ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਤੇ ਐਸੋਸੀਏਸ਼ਨ ਆਫ਼ ਜੇਈ ਵੱਲੋਂ ਤੁਸ਼ਾਰ, ਨਿਰਮਲ ਸਿੰਘ, ਅ੍ਰੰਮਿਤਪਾਲ ਸਿੰਘ, ਰਣਜੀਤ ਸਿੰਘ ਢਿੱਲੋਂ ਸੂਬਾਈ ਆਗੂ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਕਨਵੀਨਰ ਹਰਵਿੰਦਰ ਗਿੱਲ, ਪੈਨਸ਼ਨਰ ਐਸੋਸੀਏਸ਼ਨ ਵੱਲੋਂ ਜਤਿੰਦਰ ਸਿੰਘ, ਪੈਨਸ਼ਨਰ ਯੂਨੀਅਨ ਵੱਲੋਂ ਬਲਵਿੰਦਰ ਕੁਮਾਰ ਵੱਲੋਂ ਸੰਬੋਧਨ ਕੀਤਾ ਗਿਆ।