- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਵੱਡੇ ਪੱਧਰ ’ਤੇ ਭੁਗਤਣਾ ਪਵੇਗਾ।

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਸਾਂਝਾ ਮੁਲਾਜ਼ਮ ਤੇ ਜੁਆਇੰਟ ਫਰੰਟ ਵੱਲੋਂ ਆਪਣੀਆਂ ਮੰਗਾਂ ਲਈ ਐੱਸਡੀਐੱਮ ਦਫ਼ਤਰ ਖਰੜ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਾਬੂ ਸਿੰਘ ਪਮੋਰ, ਮੰਗਤ ਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੜੀਅਲ ਵਤੀਰੇ ’ਤੇ ਆਈ ਹੋਈ ਹੈ, ਜੋਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਵੀ ਨਹੀਂ ਕਰ ਰਹੀ ਤੇ ਬਦਲਾ ਲਉ ਭਾਵਨਾ ਨਾਲ ਮੁਲਾਜ਼ਮ ਆਗੂਆਂ ਦੀ ਬਦਲੀਆਂ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਮੀਟਿੰਗ ਤੋਂ ਪਹਿਲਾਂ ਸਥਾਨ ਬਦਲਕੇ ਪੀਏਪੀ ਕੰਪਲੈਕਸ ਜਲੰਧਰ ਰੱਖ ਦਿੱਤਾ ਅਤੇ ਮੀਟਿੰਗ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਕਰਨ ਦੀ ਬਜਾਏ ਟਵੀਟ ਕਰ ਦਿੱਤਾ ਕਿ ਗੱਲਬਾਤ ਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ।