ਜਸਟਿਸ ਰਣਜੀਤ ਸਿੰਘ ਦਾ ਵੱਡਾ ਬਿਆਨ : 'ਨੋਟਿਸ ਮਿਲਿਆ ਵੀ ਤਾਂ ਜਵਾਬ ਨਹੀਂ ਦੇਵਾਂਗਾ, ਅਦਾਲਤ 'ਚ ਲੜਾਂਗਾ ਕੇਸ'
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਅਤੇ ਹਾਈ ਕੋਰਟ ਦੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉਨਾਂ ਨੂੰ ਅਜੇ ਤੱਕ ਮੁੱਖ ਮੰਤਰੀ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਭੇਜਿਆ ਗਿਆ ਨੋਟਿਸ ਪ੍ਰਾਪਤ ਨਹੀਂ ਹੋਇਆ
Publish Date: Mon, 24 Aug 2026 01:10 PM (IST)
Updated Date: Mon, 24 Aug 2026 01:20 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਅਤੇ ਹਾਈ ਕੋਰਟ ਦੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਮੁੱਖ ਮੰਤਰੀ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਭੇਜਿਆ ਗਿਆ ਨੋਟਿਸ ਪ੍ਰਾਪਤ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਮਿਲ ਵੀ ਗਿਆ ਤਾਂ ਉਹ ਇਸਦਾ ਜਵਾਬ ਨਹੀਂ ਦੇਣਗੇ ਬਲਕਿ ਅਦਾਲਤ ਵਿੱਚ ਕੇਸ ਲੜਨਗੇ।
ਉਨ੍ਹਾਂ ਕਿਹਾ ਕਿ ਜਿਨਾਂ ਨੇ ਕੋਰਟ ਜਾਣਾ ਹੈ ਉਹ ਚਲੇ ਜਾਣ ਅਸੀਂ ਪੂਰੇ ਤੱਥ ਕੋਰਟ ਵਿੱਚ ਰੱਖਾਂਗੇ ਇਸ ਮਾਮਲੇ ਵਿੱਚ ਪੁਲਿਸ ਸਮੇਤ ਬਹੁਤ ਸਾਰੇ ਅਧਿਕਾਰੀ ਜਾਂਚ ਦੇ ਘੇਰੇ ਵਿੱਚ ਆਉਣਗੇ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਸੰਗਠਨ ਨੇ ਇਸ ਵਿੱਚ ਕੁਝ ਗਲਤ ਨਹੀਂ ਕੀਤਾ ਬਲਕਿ 20 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਦੇ ਆਧਾਰ ਤੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਦੇ ਮੱਦੇ ਨਜ਼ਰ ਆਪਣਾ ਪੱਖ ਰੱਖਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ 20 ਜੁਲਾਈ ਨੂੰ ਹਾਈ ਕੋਰਟ ਦਾ ਫੈਸਲਾ ਆ ਗਿਆ ਸੀ ਤਾਂ ਪੰਜਾਬ ਸਰਕਾਰ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਸ ਦਾ ਜਵਾਬ ਕਿਉਂ ਨਹੀਂ ਦਿੱਤਾ ਅਤੇ ਡਾਕਟਰ ਗੁਰਪ੍ਰੀਤ ਕੌਰ ਨੇ ਪਹਿਲਾਂ ਲੱਗੇ ਦੋਸ਼ਾਂ ਦਾ ਖੰਡਨ ਕਿਉਂ ਨਹੀਂ ਕੀਤਾ।
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਫਰਜ਼ ਸਮਝਦੇ ਹੋਏ ਸਾਰੀ ਸਥਿਤੀ ਸਪਸ਼ਟ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦੇ ਰਹਿਣਗੇ।