- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਸਾਂਝੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਹ ਵਿਸ਼ਵ ਕੱਪ ਵਿੱਚ ‘ਬੈਸਟ ਸਟੌਪਰ’ ਚੁਣੇ ਗਏ ਸਨ ਅਤੇ ਇਸ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਜਤਾਇਆ ਕਿ ਯਾਦਾ ਦੇ ਪਾਰਟੀ ਨਾਲ ਜੁੜਨ ਨਾਲ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਯਤਨਾਂ ਨੂੰ ਬਲ ਮਿਲੇਗਾ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਸਾਂਝੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਹ ਵਿਸ਼ਵ ਕੱਪ ਵਿੱਚ ‘ਬੈਸਟ ਸਟੌਪਰ’ ਚੁਣੇ ਗਏ ਸਨ ਅਤੇ ਇਸ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਪਛਾਣ ਬਣਾਉਣ ਵਾਲੇ ਅਜਿਹੇ ਖਿਡਾਰੀਆਂ ਦਾ ਪਾਰਟੀ ਨਾਲ ਜੁੜਨਾ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ।
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਸਾਰੂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਯਾਦਾ ਦਾ ਤਜਰਬਾ ਅਤੇ ਖੇਡ ਖੇਤਰ ਵਿੱਚ ਪਾਇਆ ਯੋਗਦਾਨ ਨਵੀਂ ਪੀੜ੍ਹੀ ਨੂੰ ਖੇਡਾਂ, ਅਨੁਸ਼ਾਸਨ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੂੰ ਪਾਰਟੀ ਪਰਿਵਾਰ ਵਿੱਚ ਸ਼ਾਮਲ ਕਰਕੇ ਖੁਸ਼ੀ ਹੋਈ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਮਿਲ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਸਮਰੱਥਾ ਨੂੰ ਸਹੀ ਦਿਸ਼ਾ ਦੇਣ ਲਈ ਕੰਮ ਕਰਨਗੇ, ਤਾਂ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਯਾਦਾ ਨੂੰ ਨਵੀਂ ਪਾਰੀ ਲਈ ਮੁੜ ਸ਼ੁਭਕਾਮਨਾਵਾਂ ਦਿੱਤੀਆਂ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ।