‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਮੁਹਾਲੀ ’ਚ ਹੋਣਗੇ ਕਰਾਟੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਮੁਹਾਲੀ ’ਚ ਹੋਣਗੇ ਕਰਾਟੇ,
Publish Date: Wed, 07 Oct 2026 08:34 PM (IST)
Updated Date: Wed, 07 Oct 2026 08:35 PM (IST)
ਘੁੜਸਵਾਰੀ ਤੇ ਨਿਸ਼ਾਨੇਬਾਜ਼ੀ ਦੇ ਸੂਬਾ ਪੱਧਰੀ ਮੁਕਾਬਲੇ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਦੇ ਹਿੱਸੇ ਵਜੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (ਮੁਹਾਲੀ) ਵਿਚ ਆਉਣ ਵਾਲੇ ਦਿਨਾਂ ਦੌਰਾਨ ਕਰਾਟੇ, ਘੁੜਸਵਾਰੀ ਅਤੇ ਨਿਸ਼ਾਨੇਬਾਜ਼ੀ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਲਿੰਧੀਆ ਏਐੱਨ ਨੇ ਦੱਸਿਆ ਕਿ ਕਰਾਟੇ ਦੇ ਪੁਰਸ਼ ਅਤੇ ਮਹਿਲਾ ਵਰਗ ਦੇ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਖੇਡ ਭਵਨ, ਸੈਕਟਰ-78, ਮੁਹਾਲੀ ਵਿਖੇ ਕਰਵਾਏ ਜਾਣਗੇ। ਘੁੜਸਵਾਰੀ ਦੇ ਮੁਕਾਬਲੇ 15 ਤੋਂ 17 ਅਕਤੂਬਰ ਤੱਕ ਦ ਰੈਂਚ, ਪੱਲਣਪੁਰ ਵਿਖੇ ਹੋਣਗੇ, ਜਦਕਿ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਨਵੰਬਰ ਮਹੀਨੇ ਫੇਸ 6 ਦੀ ਸ਼ੂਟਿੰਗ ਰੇਂਜ ਵਿਚ ਕਰਵਾਏ ਜਾਣਗੇ। ਮੁਕਾਬਲਿਆਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਨੇ ਕਰਾਟੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਆਉਣ ਵਾਲੇ ਖਿਡਾਰੀਆਂ ਲਈ ਰਾਤ ਦੇ ਠਹਿਰਾਅ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਥਾਨਾਂ ’ਤੇ ਮੈਡੀਕਲ ਟੀਮਾਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਸਫ਼ਾਈ ਦੇ ਲੋੜੀਂਦੇ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ। ਮੀਟਿੰਗ ਵਿਚ ਐੱਸਪੀ ਨਵਰੀਤ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਮਨਪ੍ਰੀਤ ਸਿੰਘ, ਡਾ. ਹਰਮਨ ਬਰਾੜ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਭੁਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਤੋਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਇੰਦੂ ਬਾਲਾ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।