- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ 'ਈਡੀ ਪਾਰਟੀ' ਪੰਜਾਬ 'ਚ ਦੁਬਾਰਾ ਪੈਰ ਜਮਾਉਣ ਲਈ 'ਚਿੱਟਾ ਪਾਰਟੀ' ਨਾਲ ਗਠਜੋੜ ਕਰਨ ਲਈ ਬਹੁਤ ਉਤਾਵਲੀ ਅਤੇ ਬੇਚੈਨ ਹੈ, ਪਰ ਦੂਜੇ ਪਾਸੇ ਤੋਂ ਉਸਨੂੰ ਕੋਈ ਭਾਅ ਨਹੀਂ ਮਿਲ ਰਿਹਾ। ਉਨ੍ਹਾਂ ਨੇ ਇਸ ਨੂੰ ਰਾਜਨੀਤੀ ਦਾ ਵੱਡਾ ਆਪਾਵਿਰੋਧ ਵੀ ਦੱਸਿਆ।

ਰੋਹਿਤ ਕੁਮਾਰ, ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਗਠਜੋੜ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਕੇਜਰੀਵਾਲ ਨੇ ਇੰਟਰਨੈੱਟ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਕੀਤੇ ਗਏ ਵਿਅੰਗਾਤਮਕ ਟਵੀਟ 'ਚ ਭਾਜਪਾ ਨੂੰ 'ਈਡੀ ਪਾਰਟੀ' ਅਤੇ ਅਕਾਲੀ ਦਲ ਨੂੰ 'ਬੇਅਦਬੀ ਪਾਰਟੀ/ਚਿੱਟਾ ਪਾਰਟੀ' ਦੱਸਦਿਆਂ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀਆਂ ਅਟਕਲਾਂ 'ਤੇ ਨਿਸ਼ਾਨਾ ਸਾਧਿਆ।
ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਕਈ ਦਿਨਾਂ ਤੋਂ ਭਾਜਪਾ ਨੂੰ 'ਈਡੀ ਪਾਰਟੀ' ਕਹਿ ਕੇ ਸੰਬੋਧਨ ਕਰ ਰਹੀ ਹੈ। ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਦੁਰਵਰਤੋਂ ਦੇ ਦੋਸ਼ ਲਗਾਉਂਦੀ ਰਹੀ ਹੈ। ਦੂਜੇ ਪਾਸੇ, ਪੰਜਾਬ ਦੀ ਪ੍ਰਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 'ਬੇਅਦਬੀ ਪਾਰਟੀ' ਅਤੇ 'ਚਿੱਟਾ ਪਾਰਟੀ' ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਇਹ ਤਨਜ਼ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੌਰਾਨ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲਿਆਂ ਅਤੇ ਸੂਬੇ ਵਿੱਚ ਫੈਲੇ 'ਚਿੱਟੇ' ਦੇ ਵਿਵਾਦਤ ਮੁੱਦੇ ਨੂੰ ਲੈ ਕੇ ਕੀਤਾ ਗਿਆ ਹੈ।
ਕੇਜਰੀਵਾਲ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ 'ਈਡੀ ਪਾਰਟੀ' ਪੰਜਾਬ 'ਚ ਦੁਬਾਰਾ ਪੈਰ ਜਮਾਉਣ ਲਈ 'ਚਿੱਟਾ ਪਾਰਟੀ' ਨਾਲ ਗਠਜੋੜ ਕਰਨ ਲਈ ਬਹੁਤ ਉਤਾਵਲੀ ਅਤੇ ਬੇਚੈਨ ਹੈ, ਪਰ ਦੂਜੇ ਪਾਸੇ ਤੋਂ ਉਸਨੂੰ ਕੋਈ ਭਾਅ ਨਹੀਂ ਮਿਲ ਰਿਹਾ। ਉਨ੍ਹਾਂ ਨੇ ਇਸ ਨੂੰ ਰਾਜਨੀਤੀ ਦਾ ਵੱਡਾ ਆਪਾਵਿਰੋਧ ਵੀ ਦੱਸਿਆ।
ਪੰਜਾਬ 'ਚ ਪਿਛਲੇ ਕੁਝ ਸਮੇਂ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਪੁਰਾਣੇ ਗਠਜੋੜ ਨੂੰ ਮੁੜ ਬਹਾਲ ਕੀਤੇ ਜਾਣ ਦੀਆਂ ਅਟਕਲਾਂ ਤੇਜ਼ ਹਨ। ਹਾਲਾਂਕਿ, ਅਜੇ ਤਕ ਦੋਵਾਂ ਪਾਰਟੀਆਂ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਪੰਜਾਬ 'ਚ ਇਕੱਲਿਆਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਪੰਜਾਬ ਭਾਜਪਾ ਪ੍ਰਧਾਨ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਪਾਰਟੀ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ।
ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਚ ਬਿਆਨਬਾਜ਼ੀ ਦਾ ਦੌਰ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਇਹ ਟਵੀਟ ਪੰਜਾਬ ਦੀ ਜਨਤਾ ਨੂੰ ਆਗਾਹ ਕਰਨ ਲਈ ਹੈ ਕਿ ਕਿਸ ਤਰ੍ਹਾਂ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣ ਲਈ ਆਪਣੇ ਸਿਧਾਂਤਾਂ ਨਾਲ ਸਮਝੌਤਾ ਕਰਨ ਲਈ ਤਿਆਰ ਹਨ। ਪਾਰਟੀ ਦਾ ਦੋਸ਼ ਹੈ ਕਿ ਜਿਹੜੀਆਂ ਪਾਰਟੀਆਂ ਪਹਿਲਾਂ ਇਕ-ਦੂਜੇ ਦੀਆਂ ਨੀਤੀਆਂ ਦਾ ਵਿਰੋਧ ਕਰਦੀਆਂ ਸਨ, ਉਹ ਹੁਣ ਸੱਤਾ ਦੇ ਲਾਲਚ ਵਿਚ ਇਕ ਮੰਚ 'ਤੇ ਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਡਰੱਗਜ਼ ਤੇ ਬੇਅਦਬੀ ਦੇ ਮੁੱਦੇ ਹਮੇਸ਼ਾ ਤੋਂ ਬੇਹੱਦ ਸੰਵੇਦਨਸ਼ੀਲ ਅਤੇ ਵੱਡੇ ਚੋਣ ਮੁੱਦੇ ਰਹੇ ਹਨ। ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਇਨ੍ਹਾਂ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਸੀ ਅਤੇ ਸ਼ਾਨਦਾਰ ਬਹੁਮਤ ਹਾਸਲ ਕੀਤਾ ਸੀ। ਹੁਣ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੇ ਇੰਟਰਨੈੱਟ ਮੀਡੀਆ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਨਵਾਂ ਸਿਆਸੀ ਰੰਗ ਦੇ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਦਿਨਾਂ 'ਚ ਭਾਜਪਾ ਅਤੇ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਟਵੀਟ 'ਚ ਕੇਜਰੀਵਾਲ ਨੇ ਕੀ ਕਿਹਾ, 'ਮੈਂ ਕੱਲ੍ਹ ਹੀ ਕਿਹਾ ਸੀ। ਈਡੀ ਪਾਰਟੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗਠਜੋੜ ਕਰਨ ਲਈ ਬੇਚੈਨ ਹੈ ਪਰ ਬੇਅਦਬੀ ਪਾਰਟੀ/ਚਿੱਟਾ ਪਾਰਟੀ ਘਾਹ ਨਹੀਂ ਪਾ ਰਹੀ। ਸਭ ਤੋਂ ਗਜ਼ਬ ਦੀ ਗੱਲ ਇਹ ਹੈ ਕਿ ਈਡੀ ਪਾਰਟੀ ਚਿੱਟਾ ਪਾਰਟੀ ਨਾਲ ਗਠਜੋੜ ਕਰਕੇ ਚਿੱਟੇ ਦੇ ਮੁੱਦੇ 'ਤੇ ਚੋਣ ਲੜੇਗੀ।'