ਕੇਵਲ ਢਿੱਲੋਂ ਦਾ ‘ਆਪ’ ਸਰਕਾਰ 'ਤੇ ਦੋਸ਼: ਅਪਰਾਧੀਆਂ ਦੀ ਹਵਾਲਗੀ ਦਾ ਝੂਠਾ ਸਿਹਰਾ ਲੈ ਕੇ ਸੱਚਾਈ ਛੁਪਾ ਰਹੀ ਹੈ ਪੰਜਾਬ ਸਰਕਾਰ
ਉਨ੍ਹਾਂ ਕਿਹਾ ਕਿ ਹਾਸੋਹੀਣੀ ਗੱਲ ਹੈ ਕਿ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਕੇਂਦਰ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਦਾ ਸਿਹਰਾ ਆਪਣੀ ਪਾਰਟੀ ਨੂੰ ਦੇਣ ਲਈ ਢੋਲ ਵਜਾ ਰਹੇ ਹਨ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਭਾਰਤੀ ਕੂਟਨੀਤਕ ਮਿਸ਼ਨਾਂ ਨੇ ਅੰਜਾਮ ਦਿੱਤਾ ਹੈ, ਜਦਕਿ ਉਹ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਮੌਜੂਦ ਭਿਆਨਕ ਹਕੀਕਤ ਤੋਂ ਜਾਣਬੁੱਝ ਕੇ ਮੂੰਹ ਮੋੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਨੇਕਾਂ ਨਿਰਦੋਸ਼ ਜਾਨਾਂ ਦੀ ਰੱਖਿਆ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਇਸਦਾ ਜਵਾਬ ਦੇਣਾ ਹੀ ਪਵੇਗਾ।
Publish Date: Tue, 10 Nov 2026 08:01 AM (IST)
Updated Date: Tue, 10 Nov 2026 08:04 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਪੰਜਾਬ ਸਰਕਾਰ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕਰਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਲੁਕੇ ਭਗੌੜਿਆਂ ਤੇ ਗੈਂਗਸਟਰਾਂ ਦੀ ਅੰਤਰਰਾਸ਼ਟਰੀ ਪੱਧਰ ’ਤੇ ਹਵਾਲਗੀ ਅਤੇ ਗ੍ਰਿਫ਼ਤਾਰੀ ਵਿਦੇਸ਼ ਮੰਤਰਾਲੇ, ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਕੇਂਦਰੀ ਸੁਰੱਖਿਆ ਨੈੱਟਵਰਕਾਂ ਦੇ ਸਰਗਰਮ ਤਾਲਮੇਲ ਰਾਹੀਂ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਹਾਸੋਹੀਣੀ ਗੱਲ ਹੈ ਕਿ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਕੇਂਦਰ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਦਾ ਸਿਹਰਾ ਆਪਣੀ ਪਾਰਟੀ ਨੂੰ ਦੇਣ ਲਈ ਢੋਲ ਵਜਾ ਰਹੇ ਹਨ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਭਾਰਤੀ ਕੂਟਨੀਤਕ ਮਿਸ਼ਨਾਂ ਨੇ ਅੰਜਾਮ ਦਿੱਤਾ ਹੈ, ਜਦਕਿ ਉਹ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਮੌਜੂਦ ਭਿਆਨਕ ਹਕੀਕਤ ਤੋਂ ਜਾਣਬੁੱਝ ਕੇ ਮੂੰਹ ਮੋੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਨੇਕਾਂ ਨਿਰਦੋਸ਼ ਜਾਨਾਂ ਦੀ ਰੱਖਿਆ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਇਸਦਾ ਜਵਾਬ ਦੇਣਾ ਹੀ ਪਵੇਗਾ।
ਮਾਨਸਾ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਯੋਧੇ ਪਰਵਿੰਦਰ ਸਿੰਘ ਝੋਟਾ ਦੇ ਦੁੱਖਦਾਈ ਕਤਲ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ 'ਆਪ’ ਸਰਕਾਰ ਦੀ ਕਥਿਤ ਮਿਲੀਭੁਗਤ ਨੂੰ ਇਸ ਤੋਂ ਵੱਧ ਹੋਰ ਕੋਈ ਗੱਲ ਬੇਨਕਾਬ ਨਹੀਂ ਕਰ ਸਕਦੀ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ, ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਰਹਿੰਦਾ ਹੈ।
ਢਿੱਲੋਂ ਨੇ ਸਵਾਲ ਕੀਤਾ ਕਿ 'ਆਪ' ਸਰਕਾਰ ਦੇ ‘ਬਦਲਾਅ’ ਵਿਚ ਨਸ਼ਾ ਤਸਕਰ ਗਿਰੋਹ, ਗੈਂਗਸਟਰ ਅਤੇ ਫਿਰੌਤੀਖੋਰ ਪੂਰੀ ਬੇਖੌਫ਼ੀ ਨਾਲ ਕੰਮ ਕਰ ਰਹੇ ਹਨ, ਜਦਕਿ ਪਰਵਿੰਦਰ ਝੋਟਾ ਵਰਗੇ ਨਸ਼ਾ-ਵਿਰੋਧੀ ਯੋਧਿਆਂ ਨੂੰ ਆਪਣੀਆਂ ਜਾਨਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਦੇ ਰਾਜ 'ਚ ਪੰਜਾਬ ਦੀਆਂ ਜੇਲ੍ਹਾਂ ਫਿਰੌਤੀਖੋਰਾਂ ਅਤੇ ਗੈਂਗਸਟਰ ਸਰਗਨਿਆਂ ਲਈ ਪੰਜ-ਤਾਰਾ ਸੰਚਾਲਨ ਕੇਂਦਰ ਬਣ ਚੁੱਕੀਆਂ ਹਨ, ਜਿੱਥੋਂ ਉਹ ਅਪਰਾਧਿਕ ਸਿੰਡੀਕੇਟ ਚਲਾਉਂਦੇ ਹਨ ਅਤੇ ਜੇਲ੍ਹਾਂ ਦੇ ਅੰਦਰੋਂ ਹੀ ਮੀਡੀਆ ਨੂੰ ਇੰਟਰਵਿਊ ਤੱਕ ਦਿੰਦੇ ਹਨ।