- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਕਿਹਾ ਕਿ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ (ਜੁਲਾਈ ਤੋਂ ਸਤੰਬਰ) ਦਰਮਿਆਨ ਹੀ ਸਰਕਾਰ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਜਾ ਰਹੀ ਹੈ। ਅਪ੍ਰੈਲ ਤੋਂ ਸਤੰਬਰ ਤੱਕ ਹੀ ਸੂਬੇ ਦਾ ਕੁੱਲ ਉਧਾਰ 18 ਹਜ਼ਾਰ ਕਰੋੜ ਤੋਂ ਵੱਧ ਜਾਵੇਗਾ। ਇਸ ਰਫ਼ਤਾਰ ਨਾਲ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਸਾਢੇ 4 ਲੱਖ ਕਰੋੜ ਦੇ ਖ਼ਤਰਨਾਕ ਅੰਕੜੇ 'ਤੇ ਪਹੁੰਚ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪੰਜਾਬ ਨੂੰ ਕੰਗਾਲੀ ਦੀ ਕਗਾਰ 'ਤੇ ਪਹੁੰਚਾਉਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਹਨਾਂ ਕਿਹਾ ਕਿ 'ਬਦਲਾਅ' ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਕਰਜ਼ੇ ਨੂੰ ਲਗਭਗ ਦੋਗੁਣਾ ਕਰ ਦਿੱਤਾ ਹੈ।
ਢਿੱਲੋਂ ਨੇ ਕਿਹਾ ਕਿ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ (ਜੁਲਾਈ ਤੋਂ ਸਤੰਬਰ) ਦਰਮਿਆਨ ਹੀ ਸਰਕਾਰ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਜਾ ਰਹੀ ਹੈ। ਅਪ੍ਰੈਲ ਤੋਂ ਸਤੰਬਰ ਤੱਕ ਹੀ ਸੂਬੇ ਦਾ ਕੁੱਲ ਉਧਾਰ 18 ਹਜ਼ਾਰ ਕਰੋੜ ਤੋਂ ਵੱਧ ਜਾਵੇਗਾ। ਇਸ ਰਫ਼ਤਾਰ ਨਾਲ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਸਾਢੇ 4 ਲੱਖ ਕਰੋੜ ਦੇ ਖ਼ਤਰਨਾਕ ਅੰਕੜੇ 'ਤੇ ਪਹੁੰਚ ਜਾਵੇਗਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਬਣਾਈ, ਸਗੋਂ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਫੋਕੇ ਦਾਅਵਿਆਂ ਲਈ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਦੇ ਭਵਿੱਖ ਨੂੰ ਦਾਅ 'ਤੇ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੀਐਸਪੀਸੀਐਲ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਸਾਹਮਣੇ ਆਪਣੇ ਆਪ ਨੂੰ ਵਿੱਤੀ ਤੌਰ 'ਤੇ ਸਥਿਰ ਅਤੇ ਮੁਨਾਫ਼ੇ ਵਿੱਚ ਦੱਸਿਆ ਸੀ। ਪਰ ਦੂਜੇ ਪਾਸੇ, ਹੁਣ ਇਹ ਕਾਰਪੋਰੇਸ਼ਨ 10,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਦਾਰਾ ਮੁਨਾਫ਼ੇ ਵਿੱਚ ਹੈ ਤਾਂ ਫਿਰ 10,000 ਕਰੋੜ ਰੁਪਏ ਦਾ ਹੋਰ ਕਰਜ਼ਾ ਕਿਉਂ ਲਿਆ ਜਾ ਰਿਹਾ ਹੈ? ਇਹ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਗੋਲਮਾਲ ਦਾ ਸਾਫ਼ ਸਬੂਤ ਹੈ। ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੀ ਹੈ ਅਤੇ 'ਆਪ' ਸਰਕਾਰ ਦੀ ਇਸ ਆਰਥਿਕ ਬਦਇੰਤਜ਼ਾਮੀ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ।