'ਭ੍ਰਿਸ਼ਟਾਚਾਰ ਨਾਲ ਭਿੱਜੀ ਸਰਕਾਰ ਨੂੰ ਲਾਉਣੇ ਪੈ ਰਹੇ ਇਮਾਨਦਾਰੀ ਦੇ ਬੋਰਡ', ਕੇਵਲ ਢਿੱਲੋਂ ਨੇ ਕਿਹਾ- ਹਾਈਕੋਰਟ ਨੇ ਖੋਲ੍ਹ ਦਿੱਤੀ ਹੈ ਪੋਲ
ਢਿੱਲੋਂ ਨੇ ਕਿਹਾ ਕਿ ਪਹਿਲਾਂ ਮਾਮਲਾ ਸਰਕਾਰ ਬਣਨ ਤੇ ਦੋ ਮਹੀਨਿਆਂ 'ਚ ਸ਼ੁਰੂ ਹੋ ਗਿਆ ਸੀ ਅਤੇ ਤਤਕਾਲੀ ਮੰਤਰੀ ਵਿਜੈ ਸਿੰਗਲਾ 'ਤੇ ਕੇਸ ਦਰਜ ਹੋ ਗਿਆ ਸੀ। ਇਸ ਤੋਂ ਬਾਅਦ ਕਈ ਮੰਤਰੀਆਂ ਉੱਤੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਵਾਲਿਆਂ ਤੇ ਮੀਡੀਆ ਕਰਮੀਆਂ 'ਤੇ ਪਰਚੇ ਦਰਜ ਕੀਤੇ ਜਾਂਦੇ ਹਨ।
Publish Date: Mon, 05 Oct 2026 03:43 PM (IST)
Updated Date: Mon, 05 Oct 2026 03:48 PM (IST)
ਜੈ ਸਿੰਘ ਛਿੱਬਰ, ਪੰਜਾਬ ਜਾਗਰਣ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਾਈਕੋਰਟ ਨੇ ਆਪ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਭਿੱਜੀ ਸਰਕਾਰ ਨੂੰ ਇਮਾਨਦਾਰੀ ਦੇ ਬੋਰਡ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁੱਖ ਮੰਤਰੀ ਦੇ ਦਫ਼ਤਰ ਤਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਪਿੱਛਲੇ 48 ਘੰਟਿਆਂ 'ਚ ਤਿੰਨ ਕਤਲ ਹੋਏ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਪੁਲੀਸ ਦੀ ਚੁੱਪੀ ਉੱਤੇ ਵੀ ਸਵਾਲ ਚੁੱਕੇ ਹਨ।
ਢਿੱਲੋਂ ਨੇ ਕਿਹਾ ਕਿ ਪਹਿਲਾਂ ਮਾਮਲਾ ਸਰਕਾਰ ਬਣਨ ਤੇ ਦੋ ਮਹੀਨਿਆਂ 'ਚ ਸ਼ੁਰੂ ਹੋ ਗਿਆ ਸੀ ਅਤੇ ਤਤਕਾਲੀ ਮੰਤਰੀ ਵਿਜੈ ਸਿੰਗਲਾ 'ਤੇ ਕੇਸ ਦਰਜ ਹੋ ਗਿਆ ਸੀ। ਇਸ ਤੋਂ ਬਾਅਦ ਕਈ ਮੰਤਰੀਆਂ ਉੱਤੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਵਾਲਿਆਂ ਤੇ ਮੀਡੀਆ ਕਰਮੀਆਂ 'ਤੇ ਪਰਚੇ ਦਰਜ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰ ਵਰਗ ਦੁਖੀਂ ਹੈ। ਢਿੱਲੋਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਤੁਹਾਡੇ ਕੋਲ ਕੋਈ ਛਪਾਉਣ ਨੂੰ ਕੁਝ ਨਹੀਂ ਤਾਂ ਈਡੀ ਦੀ ਸ਼ਿਕਾਇਤ ਉੱਤੇ ਪਰਚਾ ਦਰਜ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨੀ ਸ਼ਿਕੰਜੇ ਵਿਚ ਫਸ ਗਈ ਹੈ।
ਢਿੱਲੋਂ ਨੇ ਨੈਤਿਕਤਾ ਦੇ ਅਧਾਰ ਉੱਤੇ ਅਸਤੀਫ਼ਾ ਦੇਣ ਅਤੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਈਡੀ ਨੇ ਤਿੰਨ ਵਾਰ ਪੱਤਰ ਲਿਖੇ ਸਨ। ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਸਮਾਂ ਬਦਲਣ ਲੱਗ ਪਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਬਦਲੇਗਾ। ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਇਕੱਲੇ ਹੀ ਚੋਣ ਲੜੇਗੀ ਅਤੇ ਭਾਜਪਾ ਸੂਬੇ 'ਚ ਸਰਕਾਰ ਬਣਾਉਣ ਜਾ ਰਹੀ ਹੈ।