- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਘਟਨਾ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨਾਲ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਅੱਜ ਸਾਢੇ ਚਾਰ ਸਾਲ ਬਾਅਦ ਵੀ ਪੰਜਾਬ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ, ਜਦਕਿ ਹਕੀਕਤ ਇਹ ਹੈ ਕਿ ਪੰਜਾਬ ਦਾ ਯੂਥ ਤੇ ਖਿਡਾਰੀ ਵਰਗ ਅੱਜ ਵੀ ਨਸ਼ਿਆਂ ਦੀ ਭੇਟ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ’ਚ ਨਸ਼ਿਆਂ ਵਿਰੁੱਧ ਵੱਡਾ ਸਮਾਗਮ ਕਰ ਕੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਦਾਅਵੇ ਕੀਤੇ, ਪਰ ਉਸੇ ਦਿਨ ਇਸੇ ਜ਼ਿਲ੍ਹੇ ਦੇ ਜਗਰਾਓਂ ਨੇੜੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਗਈ। ਇਹ ਘਟਨਾ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨਾਲ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਅੱਜ ਸਾਢੇ ਚਾਰ ਸਾਲ ਬਾਅਦ ਵੀ ਪੰਜਾਬ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ।
ਢਿੱਲੋਂ ਨੇ ਪਾਤੜਾਂ ਨੇੜੇ ਇਕ ਖਿਡਾਰੀ ਦੀ ਨਸ਼ੇ ਨਾਲ ਮੌਤ 'ਤੇ ਕਿਹਾ ਕਿ ਇਹ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਕਬੱਡੀ ਖਿਡਾਰੀ ਤੱਕ ਨਸ਼ੇ ਦੀ ਭੇਟ ਚੜ੍ਹਨ ਲੱਗੇ ਹਨ। ਉਨ੍ਹਾਂ ਕਿਹਾ ਕਿ ਮਾਨਸੇ ’ਚ ਇਕ ਕੌਮੀ ਖਿਡਾਰਨ ਵੱਲੋਂ ਨਸ਼ੇ ਕਾਰਨ ਆਪਣੇ ਬੱਚੇ ਨੂੰ ਵੇਚਣ ਦਾ ਮਾਮਲਾ ਵੀ ਬਹੁਤ ਗੰਭੀਰ ਹੈ। ਇਹ ਘਟਨਾਵਾਂ ਸਾਬਤ ਕਰ ਰਹੀਆਂ ਹਨ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤੇ ਨਸ਼ਾ ਰੋਕੂ ਨੀਤੀ ਦੋਵੇਂ ਹੀ ਫੇਲ੍ਹ ਹੋ ਚੁੱਕੀਆਂ ਹਨ।