ਖ਼ਾਲਸਾ ਪੰਥ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ
ਖ਼ਾਲਸਾ ਪੰਥ ਸਾਜਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Publish Date: Tue, 14 Apr 2026 06:17 PM (IST)
Updated Date: Wed, 15 Apr 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਖ਼ਾਲਸਾ ਪੰਥ ਸਾਜਨਾ ਦਿਵਸ ਬੜੇ ਹੀ ਉਤਸ਼ਾਹ ਨਾਲ ਖਰੜ ਸ਼ਹਿਰ ਦੇ ਸਮੂਹ ਗੁਰਦੁਆਰਾ ਸਾਹਿਬ ਵਿਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਸ਼ਬਦ ਕੀਰਤਨ ਦਾ ਰਸ ਮਾਣਿਆ। ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਵਿਖੇ ਪ੍ਰਧਾਨ ਪਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕਥਾਵਾਚਕ ਹਰਜਿੰਦਰ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖ ਸੰਗਤ ਨੂੰ ਦੇਣ ਨੂੰ ਯਾਦ ਕੀਤਾ। ਇਸ ਉਪਰੰਤ ਰਾਗੀ ਭਾਈ ਜਸਬੀਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਸੰਗਤਾਂ ਨੂੰ ਕੀਰਤਨ ਰਸ ਨਾਲ ਨਿਹਾਲ ਕੀਤਾ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਇਸ ਵਾਰ ਸੁਰਜੀਤ ਸਿੰਘ ਸੁਰਜੀਤ ਡੇਅਰੀ ਵਾਲਿਆਂ ਨੇ ਲਈ ਸੀ ਅਤੇ ਸਮੂਹ ਪਰਿਵਾਰ ਨੇ ਖ਼ੂਬ ਸੇਵਾ ਕੀਤੀ। ਇਸ ਮੌਕੇ ਬਲਦੇਵ ਸਿੰਘ ਸਕੱਤਰ, ਅਮਰੀਕ ਸਿੰਘ, ਗੁਰਮੁਖ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਮੌਜੂਦ ਸਨ।