ਪਿਛਲੇ ਚਾਰ ਸਾਲਾ ਵਿਚ ਹਲਕਾ ਖਰੜ ਵਿਕਾਸ ਪੱਖੋਂ ਪਛੜਿਆ : ਰਾਣਾ ਗਿੱਲ
ਪਿਛਲੇ ਚਾਰ ਸਾਲਾ ਵਿਚ ਹਲਕਾ ਖਰੜ ਵਿਕਾਸ ਪੱਖੋਂ ਪਛੜਿਆ : ਰਾਣਾ ਗਿੱਲ
Publish Date: Tue, 17 Mar 2026 08:44 PM (IST)
Updated Date: Tue, 17 Mar 2026 08:46 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਬੀਤੇ ਚਾਰ ਸਾਲਾ ਵਿਚ ਹਲਕਾ ਖਰੜ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਚੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਖਰੜ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਰਾਣਾ ਗਿੱਲ ਨੇ ਕਿਹਾ ਕਿ ਸਰਕਾਰ ਨੇ ਰਾਜਧਾਨੀ ਚੰਡੀਗੜ੍ਹ ਦੇ ਬਿਲਕੁਲ ਨੇੜੇ ਹੁੰਦੇ ਹੋਏ ਵੀ ਹਲਕਾ ਖਰੜ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸੜਕਾਂ ਦੀ ਹਾਲਤ ਬਿਲਕੁਲ ਖ਼ਸਤਾ ਹੋ ਚੁੱਕੀ ਹੈ, ਜਿਸ ਕਾਰਨ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਸਤਾ ਹਾਲਤ ਸੜਕਾਂ ਰੋਜ਼ਾਨਾ ਹਾਦਸਿਆਂ ਨੂੰ ਸੱਦੇ ਦੇ ਰਹੀਆਂ ਹਨ। ਦੂਜੇ ਪਾਸੇ ਪਿੰਡਾਂ ਦੇ ਵਿਕਾਸ ਕਾਰਜ ਬਿਲਕੁਲ ਬੰਦ ਪਏ ਹਨ ਕਿਸੇ ਪਿੰਡ ਵਿਚ ਕੋਈ ਵੀ ਨਵਾਂ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਲਕੇ ਵਿਚ ਭ੍ਰਿਸ਼ਟਾਚਾਰ ਦਾ ਪੂਰਾ ਬੋਲ ਬਾਲਾ ਹੈ, ਉਲਟ ਭ੍ਰਿਸ਼ਟਾਚਾਰ ਬੰਦ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਵਿਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਹੋ ਰਿਹਾ ਹੈ। ਰਾਣਾ ਗਿੱਲ ਨੇ ਸਰਕਾਰ ਨੂੰ ਹਲਕਾ ਖਰੜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਦੀ ਅਪੀਲ ਕੀਤੀ।