v> ਚੰਡੀਗੜ੍ਹ , ਜੇਐਨਐਨ : ਪੰਜਾਬ ਯੂਨੀਵਰਸਿਟੀ ਕੈਂਪਸ 'ਚ ਬੀਤੇ ਲਗਪਗ ਦੋ ਮਹੀਨਿਆਂ ਤੋਂ ਚੱਲ ਰਹੇ ਵਿਦਿਆਰਥੀ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਭਾਰਤੀ ਕਿਸਾਨ ਆਗੂਆਂ ਨੇ ਵੀ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦਫਤਰ ਸਾਹਮਣੇ ਸਟੂਡੈਂਟ ਫਾਰ ਸੁਸਾਇਟੀ ਵੱਲੋਂ ਕਰਵਾਏ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਤੇ ਦੂਜੇ ਕਈ ਕਿਸਾਨ ਆਗੂ ਪਹੁੰਚੇ ਜਿਸ 'ਚ ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਦੇ ਹੱਕਾਂ ਲਈ ਉਨ੍ਹਾਂ ਨਾਲ ਖੜ੍ਹੇ ਹਾਂ। ਕੋਰੋਨਾ ਮਹਾਮਾਰੀ 'ਚ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੁਲਿਸ ਦੀ ਮਨਜ਼ੂਰੀ ਤੋਂ ਬਿਨਾਂ ਹੀ 200 ਦੇ ਕਰੀਬ ਵਿਦਿਆਰਥੀ ਸਮਰਥਕ ਤੇ ਕਿਸਾਨ ਆਗੂਆਂ ਨਾਲ ਕਰੀਬ 2 ਘੰਟਿਆਂ ਤਕ ਸੜਕ 'ਤੇ ਬੈਠ ਕੇ ਵਿਰੋਧ ਕੀਤਾ। ਗੁਰਨਾਮ ਸਿੰਘ ਨੇ ਕਿਹਾ ਕਿ ਇਸ ਸਮੇਂ ਭਾਰਤੀ ਕਿਸਾਨ ਵੈਂਟੀਲੇਟਰ 'ਤੇ ਹੈ ਪਰ ਸਰਕਾਰ ਕਿਸਾਨਾਂ ਦੇ ਹੱਕ ਲਈ ਕੋਈ ਵੀ ਫੈਸਲਾ ਲੈਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਸਰਕਾਰ ਨਾਲ ਗੱਲਬਾਤ ਦੀ ਪੇਸ਼ਕਸ਼ ਰੱਖੀ ਜਾ ਚੁੱਕੀ ਹੈ। ਪਰ ਕਿਸਾਨਾਂ ਦੇ ਹਿੱਤ 'ਚ ਕੋਈ ਗੱਲ ਨਹੀਂ ਕੀਤੀ ਜਾ ਰਹੀ।

Posted By: Ravneet Kaur