ਸਟੇਟ ਬਿਊਰੋ, ਚੰਡੀਗੜ੍ਹ : 2015 ਦੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਹੁਣ ਰਾਹਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਰਜਿਸਟਰੀ 'ਚ ਦਾਇਰ ਇਸ ਪਟੀਸ਼ਨ 'ਤੇ ਜਲਦ ਸੁਣਵਾਈ ਹੋਵੇਗੀ।
ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਨੇ 24 ਫਰਵਰੀ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਬਣਾਇਆ ਗਿਆ ਸੀ।
ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ 9 ਮਾਰਚ ਨੂੰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਦਿੰਦਿਆਂ ਹੇਠਲੀ ਅਦਾਲਤ ਨੇ ਪੰਜ ਵਾਰ ਮੁੱਖ ਮੰਤਰੀ ਰਹੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਬੁਢਾਪੇ ਕਾਰਨ ਜ਼ਮਾਨਤ ਦੇ ਦਿੱਤੀ ਸੀ, ਜਦਕਿ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਹਾਈਕੋਰਟ ਦੀ ਸ਼ਰਨ ਲਈ ਹੈ।
Posted By: Jagjit Singh