v> ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਨੇ ਹੁਣ ਕੋਟਕਪੂਰਾ ਗੋਲ਼ੀਕਾਂਡ ’ਚ ਰਾਹਤ ਦਿੰਦੇ ਹੋਏ ਉਨ੍ਹਾਂ ਖਿਲਾਫ਼ ਦਰਜ ਐੱਫਆਈਆਰ ’ਤੇ 23 ਮਾਰਚ ਤਕ ਗਿ੍ਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਇਸੇ ਦੇ ਨਾਲ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਵਨੀਸ਼ ਝਿੰਗਣ ਨੇ ਇਹ ਆਦੇਸ਼ ਸੈਣੀ ਵਲੋਂ ਇਸ ਮਾਮਲੇ ’ਤੇ ਦਰਜ ਐੱਫਆਈਆਰ ’ਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ ਸੋਮਵਾਰ ਨੂੰ ਹੀ ਹਾਈ ਕੋਰਟ ਨੇ ਸੈਣੀ ਨੂੰ ਬਹਿਬਲ ਕਲਾਂ ਗੋਲ਼ੀਕਾਂਡ ’ਚ ਅਗਾਊਂ ਜ਼ਮਾਨਤ ਦਿੱਤੀ ਸੀ। ਹੁਣ ਸੈਣੀ ਨੇ ਕੋਟਕਪੂਰਾ ’ਚ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ’ਚ ਵੀ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।

Posted By: Susheel Khanna