ਕੁੰਵਰ ਜਗਬੀਰ ਸਿੰਘ ਮਿਸਲ ਸਤਲੁਜ ’ਚ ਸ਼ਾਮਿਲ, ਵਿਧਾਨ ਸਭਾ ਚੋਣਾਂ ’ਚ ਮਿਸਲ ਸਤਲੁਜ ਉਤਾਰੇਗੀ ਆਪਣੇ ਉਮੀਦਵਾਰ : ਅਜੇਪਾਲ ਸਿੰਘ ਬਰਾੜ ਨੇ ਕੀਤਾ ਐਲਾਨ
ਉਨ੍ਹਾਂ ਦੱਸਿਆ ਕਿ 17 ਫਰਵਰੀ ਤੋਂ ਮੋਹਾਲੀ ਤੋਂ ਸ਼ੁਰੂ ਕੀਤੀ ਗਈ ‘ਪੂਰਾ ਪੰਜਾਬ ਲਹਿਰ ਜਿਸ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਹਨ, ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬੀਆਂ, ਖਾਸ ਕਰ ਕੇ ਮਹਿਲਾਵਾਂ ਅਤੇ ਨੌਜਵਾਨ ਵਰਗ ਵੱਲੋਂ ਭਰਪੂਰ ਸਹਿਯੋਗ ਅਤੇ ਉਤਸ਼ਾਹਪੂਰਵਕ ਸਹਿਯੋਗ ਪ੍ਰਾਪਤ ਹੋਇਆ ਹੈ, ਜਿਸ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
Publish Date: Sun, 19 Apr 2026 08:08 AM (IST)
Updated Date: Sun, 19 Apr 2026 08:09 AM (IST)
ਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਐਲਾਨ ਕੀਤਾ ਕਿ ਮਿਸਲ ਸਤਲੁਜ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਰਗਰਮੀ ਨਾਲ ਭਾਗ ਲਿਆ ਜਾਵੇਗਾ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਨੌਜਵਾਨਾਂ ਦੀ ਵੱਡੀ ਅਤੇ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ 17 ਫਰਵਰੀ ਤੋਂ ਮੋਹਾਲੀ ਤੋਂ ਸ਼ੁਰੂ ਕੀਤੀ ਗਈ ‘ਪੂਰਾ ਪੰਜਾਬ ਲਹਿਰ ਜਿਸ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਹਨ, ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬੀਆਂ, ਖਾਸ ਕਰ ਕੇ ਮਹਿਲਾਵਾਂ ਅਤੇ ਨੌਜਵਾਨ ਵਰਗ ਵੱਲੋਂ ਭਰਪੂਰ ਸਹਿਯੋਗ ਅਤੇ ਉਤਸ਼ਾਹਪੂਰਵਕ ਸਹਿਯੋਗ ਪ੍ਰਾਪਤ ਹੋਇਆ ਹੈ, ਜਿਸ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਕ੍ਰਾਂਤੀਕਾਰੀ ਯੋਧਾ ਅਤੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੇ ਵੱਡੇ ਪੁੱਤਰ ਕੁੰਵਰ ਜਗਬੀਰ ਸਿੰਘ ਅੱਜ ਮਿਸਲ ਸਤਲੁਜ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਮਿਸਲ ਸਤਲੁਜ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੀਆਂ ਹੱਕੀ ਮੰਗਾਂ ਲਈ ਮੋਢਾ-ਮੋਢਾ ਲਾ ਕੇ ਕੰਮ ਕਰਨਗੇ ਅਤੇ ਜਥੇਬੰਦੀ ਵੱਲੋਂ ਜਿਨ੍ਹਾਂ ਵੀ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰ ਉਤਾਰੇ ਜਾਣਗੇ, ਉਥੇ ਪੱਛੜੀਆਂ ਸ਼੍ਰੇਣੀਆਂ ਦੇ ਵੱਡੇ ਵਰਗ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਯੋਗਦਾਨ ਪਾਉਣਗੇ।
ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਦਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਹਰਦੀਪ ਸਿੰਘ ਡੋਡ, ਮਹਿਲਾ ਵਿੰਗ ਦੀ ਪ੍ਰਧਾਨ ਜਸਮੀਤ ਕੌਰ ਛੀਨਾ ਅਤੇ ਮਿਸਲ ਸਤਲੁਜ ਦੇ ਉੱਘੇ ਨੌਜਵਾਨ ਆਗੂ ਅਤੇ ਪੂਰਾ ਪੰਜਾਬ ਲਹਿਰ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਵੀ ਹਾਜ਼ਰ ਸਨ।