- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਬਾਵਜੂਦ ਸਰਕਾਰ ਮੁੜ ਇਸ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 2022 ਵਾਂਗ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਵੱਡੇ ਵਾਅਦਿਆਂ ਅਤੇ ਸੁਪਨੇ ਦਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸਟੇਟ ਬਿਊਰੋ, ਚੰਡੀਗੜ੍ਹ: ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਢਿੱਲੋਂ ਨੇ ਕਿਹਾ ਕਿ ਸਰਕਾਰ ਬਦਲਾਅ ਦੇ ਨਾਂ 'ਤੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀ ਸੂਬੇ ਦੇ ਵਿਕਾਸ ਲਈ ਨਹੀਂ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੀ ਪੁਸ਼ਤੈਨੀ ਜ਼ਮੀਨ ਤੋਂ ਬੇਦਖ਼ਲ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਵਪਾਰਕ ਜਾਂ ਰਿਹਾਇਸ਼ੀ ਪਲਾਟ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਬਦਲ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਜ਼ਮੀਨ ਸਿਰਫ਼ ਜਾਇਦਾਦ ਨਹੀਂ, ਸਗੋਂ ਉਨ੍ਹਾਂ ਦੀ ਆਜੀਵਿਕਾ ਅਤੇ ਪਰਿਵਾਰ ਦਾ ਆਧਾਰ ਹੈ। ਅਜਿਹੇ ਵਿੱਚ ਜ਼ਮੀਨ ਦੇ ਬਦਲੇ ਪਲਾਟ ਦੇਣ ਦਾ ਮਾਡਲ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੋ ਸਕਦਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਾਲ ਵੀ ਜਦੋਂ ਸਰਕਾਰ ਇਹ ਨੀਤੀ ਲੈ ਕੇ ਆਈ ਸੀ ਤਾਂ ਕਿਸਾਨਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਇਸ ਦੇ ਬਾਵਜੂਦ ਸਰਕਾਰ ਮੁੜ ਇਸ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 2022 ਵਾਂਗ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਵੱਡੇ ਵਾਅਦਿਆਂ ਅਤੇ ਸੁਪਨੇ ਦਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ ਅਤੇ ਪਾਰਟੀ ਇਸ ਨੀਤੀ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ।