ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ
Publish Date: Fri, 02 Jan 2026 07:20 PM (IST)
Updated Date: Fri, 02 Jan 2026 07:23 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜਨਤਾ ਮਾਰਕੀਟ ਕਮੇਟੀ ਫੇਜ਼ 11 ਵੱਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਮਾਰਕੀਟ ਦੇ ਪ੍ਰਧਾਨ ਸੋਹਣ ਲਾਲ ਨੇ ਦੱਸਿਆ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਹਰ ਸਾਲ ਲੰਗਰ ਲਗਾਏ ਜਾਂਦੇ ਹਨ ਅਤੇ ਹੋਰ ਵੀ ਧਾਰਮਿਕ ਸਮਾਗਮ ਜਿਵੇਂ ਜਗਰਾਤਾ ਆਦਿ ਕੀਤੇ ਜਾਂਦੇ ਹਨ। ਇਸ ਮੌਕੇ ਰਾਜੇਸ਼ ਕੁਮਾਰ ਅਤੇ ਹੋਰ ਦੁਕਾਨਦਾਰ ਸਾਥੀ ਵੀ ਹਾਜ਼ਰ ਸਨ।