ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਲੰਗਰ ਲਾਇਆ
ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਲੰਗਰ ਲਾਇਆ
Publish Date: Mon, 05 Jan 2026 07:08 PM (IST)
Updated Date: Mon, 05 Jan 2026 07:11 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੋਬਿੰਦਸਰ ਸਾਹਿਬ ਮਾਰਕੀਟ ਫੇਜ਼ 1 ਦੇ ਸਮੂਹ ਦੁਕਾਨਦਾਰਾਂ ਵੱਲੋਂ ਸੰਤ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੀ ਅਗਵਾਈ ਹੇਠ ਲੰਗਰ ਲਗਾਇਆ ਗਿਆ। ਇਸ ਦੌਰਾਨ ਸਮੂਹ ਦੁਕਾਨਦਾਰਾਂ ਵੱਲੋਂ ਸੇਵਾ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਲੰਗਰ ਸੇਵਾ ਕੀਤੀ ਜਾਂਦੀ ਹੈ।