ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਾਇਆ
Publish Date: Mon, 05 Jan 2026 09:41 PM (IST)
Updated Date: Mon, 05 Jan 2026 09:44 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਨਿਆ ਸ਼ਹਿਰ ਬਡਾਲਾ ਵਿਖੇ ਗੁਰਦੁਆਰਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਇਸੇ ਸਬੰਧ ਵਿਚ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸਮਾਜ ਸੇਵੀ ਹਰਮਿੰਦਰ ਸਿੰਘ ਮਾਵੀ ਸਮੇਤ ਹੋਰ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰਸਿੱਖੀ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ ਤਾਂ ਜੋ ਕਿ ਇਕ ਮਾਨਵਵਾਦੀ ਜੀਵਨ ਬਤੀਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਦੀਆਂ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸੰਗਤਾਂ ਵੱਲੋਂ ਗੁਰਬਾਣੀ ਰਸ ਦਾ ਵੀ ਆਨੰਦ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲੰਗਰ ਸੇਵਾ ਕਾਫ਼ੀ ਲੰਮੇ ਸਮੇਂ ਤੋਂ ਇਵੇਂ ਹੀ ਚਲਦੀ ਆ ਰਹੀ ਹੈ ਤੇ ਅੱਗੋਂ ਵੀ ਜਾਰੀ ਰਹੇਗੀ।