ਗੁ: ਸਿੰਘ ਸ਼ਹੀਦਾਂ ਵਿਖੇ ਬਹੁਮੰਜ਼ਿਲੀ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ
ਗੁ: ਸਿੰਘ ਸ਼ਹੀਦਾਂ ਵਿਖੇ ਬਹੁਮੰਜ਼ਿਲੀ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ
Publish Date: Sat, 07 Feb 2026 07:01 PM (IST)
Updated Date: Sat, 07 Feb 2026 07:02 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜ਼ਿਲੀ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੂਲਤ ਲਈ ਬਹੁਮੰਜ਼ਿਲੀ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸ਼ਨਿੱਚਰਵਾਰ ਨੂੰ ਇਸ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਜੈਕਾਰਿਆਂ ਦੀ ਗੂੰਜ ਨਾਲ ਦੂਜ਼ੀ ਮੰਜ਼ਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ। ਅਧੁਨਿਕ ਸਹੂਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੈਂਟ ਸਮੇਤ 7 ਮੰਜ਼ਿਲਾ ਬਣਵਾਈ ਜਾ ਰਹੀ ਹੈ। ਇਸ ਮੌਕੇ ’ਤੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ’ਤੇ ਕਾਰ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਖੇ ਆਧੁਨਿਕ ਸਹੂਲਤਾਂ ਵਾਲੇ ਦੀਵਾਨ ਹਾਲ ਦੀ ਉਸਾਰੀ ਦੀ ਸੇਵਾ ਵੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਆਧੁਨਿਕ ਸਹੂਲਤਾਂ ਵਾਲੇ ਬਹੁਮੰਜ਼ਿਲੀ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ।