ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ ਗਿਆ
Publish Date: Sat, 24 Jan 2026 07:30 PM (IST)
Updated Date: Sun, 25 Jan 2026 04:19 AM (IST)
ਫ਼ੋਟੋ : ਦੀਵਾਨ ਹਾਲ ਦਾ ਲੈਂਟਰ ਵਿਚ ਸੇਵਾ ਕਰ ਰਹੀ ਸੰਗਤ। ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਦੀਵਾਨ ਹਾਲ ਦਾ ਲੈਂਟਰ ਪਾਇਆ ਗਿਆ। ਇਸ ਕਾਰਜ ਦੀ ਆਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ’ਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ’ਚ ਜੈਕਾਰਿਆਂ ਦੀ ਗੂੰਜ ਨਾਲ ਲੈਂਟਰ ਦੀ ਅਰੰਭਤਾ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੌਢੀ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੇਂਟ ਸਮੇਤ 160 ਫੁੱਟ ਲੰਬਾਈ, 135 ਫੁੱਟ ਚੌੜਾਈ ਤੇ 35 ਫੁੱਟ ਉਚਾਈ ਵਾਲਾ ਬਣਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡ ਤੇ ਇਲਾਕੇ ਦੇ ਪਤਵੰਤੇ ਅਤੇ ਕਈ ਉਘੇ ਸਿਆਸੀ ਆਗੂ ਹਾਜ਼ਰ ਸਨ। ਮਠਿਆਈਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਖੇ ਆਧੁਨਿਕ ਸਹੂਲਤਾਂ ਵਾਲੀ 7 ਮੰਜਿਲਾ ਕਾਰ ਪਾਰਕਿੰਗ ਦੀ ਉਸਾਰੀ ਦੀ ਸੇਵਾ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।