ਪੰਚਕੂਲਾ ਦੇ ਕਲੱਬ ਬਾਹਰ ਦੇਰ ਰਾਤ ਹੋਈ ਤਾੜ-ਤਾੜ, ਦੋ ਨੌਜਵਾਨਾਂ ’ਤੇ 15 ਰਾਊਂਡ ਫਾਇਰਿੰਗ, ਹਾਲਤ ਗੰਭੀਰ
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ ਇੱਕ ਵਜੇ ਸੈਕਟਰ-5 ਸਥਿਤ ਕਲੱਬ ਤੋਂ ਰਤਨ ਲੁਬਾਣਾ ਅਤੇ ਲਲਿਤ (ਵਸਨੀਕ ਐਮਡੀਸੀ) ਬਾਹਰ ਨਿਕਲ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਹਮਲਾਵਰਾਂ ਨੇ ਉਨ੍ਹਾਂ ’ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੀ ਜਾਨ ਬਚਾਉਣ ਲਈ ਦੋਵੇਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰ ਲਗਾਤਾਰ ਗੋਲੀਆਂ ਚਲਾਉਂਦੇ ਰਹੇ।
Publish Date: Thu, 04 Jun 2026 08:09 AM (IST)
Updated Date: Thu, 04 Jun 2026 08:12 AM (IST)
ਤਰੁਣ ਭਜਨੀ, ਪੰਚਕੂਲਾ: ਸੈਕਟਰ-5 ਸਥਿਤ ਇੱਕ ਕਲੱਬ ਦੇ ਬਾਹਰ ਬੁੱਧਵਾਰ ਦੇਰ ਰਾਤ ਬਦਮਾਸ਼ਾਂ ਵੱਲੋਂ ਦੋ ਨੌਜਵਾਨਾਂ ’ਤੇ ਤਾਬੜਤੋੜ ਗੋਲੀਬਾਰੀ ਕਰਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਗਈ। ਹਮਲਾਵਰਾਂ ਨੇ ਕਰੀਬ 12 ਤੋਂ 15 ਰਾਊਂਡ ਫਾਇਰ ਕੀਤੇ, ਜਿਸ ਕਾਰਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਰਥੱਲੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ ਇੱਕ ਵਜੇ ਸੈਕਟਰ-5 ਸਥਿਤ ਕਲੱਬ ਤੋਂ ਰਤਨ ਲੁਬਾਣਾ ਅਤੇ ਲਲਿਤ (ਵਸਨੀਕ ਐਮਡੀਸੀ) ਬਾਹਰ ਨਿਕਲ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਹਮਲਾਵਰਾਂ ਨੇ ਉਨ੍ਹਾਂ ’ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੀ ਜਾਨ ਬਚਾਉਣ ਲਈ ਦੋਵੇਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰ ਲਗਾਤਾਰ ਗੋਲੀਆਂ ਚਲਾਉਂਦੇ ਰਹੇ।
ਚਮਸ਼ਦੀਦਾਂ ਮੁਤਾਬਕ ਘਟਨਾ ਸਥਾਨ ’ਤੇ ਕਰੀਬ 12 ਤੋਂ 15 ਰਾਊਂਡ ਫਾਇਰ ਕੀਤੇ ਗਏ। ਗੋਲੀਬਾਰੀ ਦੀਆਂ ਆਵਾਜ਼ਾਂ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਰਤਨ ਲੁਬਾਣਾ ਦੇ ਢਿੱਡ ਵਿੱਚ ਗੋਲੀ ਲੱਗੀ ਹੈ, ਜਦਕਿ ਲਲਿਤ ਦੇ ਮੋਢੇ ਵਿੱਚ ਗੋਲੀ ਵੱਜੀ। ਦੋਵਾਂ ਨੂੰ ਤੁਰੰਤ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।