ਕੁਸ਼ਟ ਰੋਗ ਭਰਮ ਨਹੀਂ, ਪੂਰੀ ਤਰ੍ਹਾਂ ਠੀਕ ਹੋਣ ਵਾਲੀ ਬਿਮਾਰੀ ਹੈ : ਡਾ. ਖੁਰਾਨਾ
ਕੁਸ਼ਟ ਰੋਗ ਭਰਮ ਨਹੀਂ, ਪੂਰੀ ਤਰ੍ਹਾਂ ਠੀਕ ਹੋਣ ਵਾਲੀ ਬਿਮਾਰੀ ਹੈ : ਡਾ. ਖੁਰਾਨਾ
Publish Date: Fri, 30 Jan 2026 05:52 PM (IST)
Updated Date: Fri, 30 Jan 2026 05:55 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੀ ਕੜੀ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਦੇਖ-ਰੇਖ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂਆਂ ਵਿਖੇ ਵਿਸ਼ਵ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਕੀਤੀ। ਇਸ ਮੌਕੇ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਠੀਕ ਹੋਣ ਵਾਲੀ ਬਿਮਾਰੀ ਹੈ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਨਾਲ ਇਸ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਸਮਾਜ ਵਿਚ ਮੌਜੂਦ ਭਰਮਾਂ ਤੋਂ ਦੂਰ ਰਹਿਆ ਜਾਵੇ। ਇਸ ਮੌਕੇ ਓਪੀਡੀ ਵਿਚ ਆਏ ਮਰੀਜ਼ਾਂ ਨੂੰ ਵੀ ਕੁਸ਼ਟ ਰੋਗ ਬਾਰੇ ਦੱਸਿਆ ਗਿਆ ਅਤੇ ਰੋਗ ਦੀ ਪਛਾਣ, ਇਲਾਜ ਅਤੇ ਰੋਕਥਾਮ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਮੈਡੀਕਲ ਅਫ਼ਸਰ ਡਾ. ਸਰੋਜ ਅਤੇ ਡਾ. ਰਾਹੁਲ, ਸਟਾਫ਼ ਨਰਸ ਅਮਨਿੰਦਰ ਕੌਰ, ਫਾਰਮੇਸੀ ਅਫ਼ਸਰ ਦਿਵਿਆ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਪੈਰਾ ਮੈਡੀਕਲ ਸਟਾਫ਼ ਵੀ ਹਾਜ਼ਰ ਸੀ, ਜਿਨ੍ਹਾਂ ਵੱਲੋਂ ਇਸ ਜਾਗਰੂਕਤਾ ਗਤੀਵਿਧੀ ਨੂੰ ਸਫ਼ਲ ਬਣਾਇਆ ਗਿਆ।