- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਨਜ਼ ਕਲੱਬ ਉਮੰਗ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ,

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ
ਖਰੜ : ਖਰੜ ਕੁਰਾਲੀ ਰੋਡ ’ਤੇ ਸਥਿਤ ਅਮਾਇਰਾ ਐੱਮਪੀਰੀਓ ਵਿਖੇ ਲਾਇਨਜ਼ ਕਲੱਬ ਖਰੜ ਉਮੰਗ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਕਲੱਬ ਵੱਲੋਂ ਅਮਾਇਰਾ ਗਰੁੱਪ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ, ਜਿਸ ਵਿਚ ਸੋਹਾਣਾ ਹਸਪਤਾਲ ਦੀ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿਚ 38 ਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਭਾਸ਼ ਅਗਰਵਾਲ ਤੇ ਕਲੱਬ ਪ੍ਰਧਾਨ ਅਮਨਦੀਪ ਨੇ ਕਿਹਾ ਕਿ ਲਾਇਨਜ਼ ਕਲੱਬ ਪਿਛਲੇ 26 ਸਾਲਾ ਤੋਂ ਇਲਾਕੇ ਵਿਚ ਖ਼ੂਨਦਾਨ ਦੇ ਕੈਂਪ ਲਗਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਲਾਕੇ ਦੇ ਲੋਕਾਂ ਨੂੰ ਕਿਸੇ ਹਸਪਤਾਲ ’ਚ ਲੋੜਵੰਦ ਪਰਿਵਾਰ ਨੂੰ ਖ਼ੂਨ ਦੀ ਜ਼ਰੂਰਤ ਹੁੰਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਖ਼ੂਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਸੇਵਾ ਲਈ ਪੰਜਾਬ ਸਰਕਾਰ ਵੱਲੋਂ ਲਾਇਨਜ਼ ਕਲੱਬ ਖਰੜ ਉਮੰਗ ਨੂੰ ਪਿਛਲੇ ਮਹੀਨੇ ਹੀ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ਼ੁਭਾਸ਼ ਅਗਰਵਾਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਖ਼ੂਨਦਾਨ ਦੇ ਕੈਂਪਾਂ ’ਚ ਵੱਧ ਚੜ੍ਹ ਕੇ ਹਿੱਸਾ ਜ਼ਰੂਰ ਪਾਇਆ ਜਾਣਾ ਚਾਹੀਦਾ ਹੈ ਕਿਉਂਕਿ ਦਾਨ ਕੀਤੇ ਖ਼ੂਨ ਨਾਲ ਕਿਸੇ ਦੇ ਮਰੀਜ਼ ਨੂੰ ਜਾਂ ਤੁਹਾਡੇ ਕਿਸੇ ਆਪਣੇ ਨੂੰ ਨਵਾਂ ਜੀਵਨ ਮਿਲ ਸਕਦਾ ਹੈ। ਇਸ ਮੌਕੇ ਅਰੁਣ ਜਿੰਦਲ, ਅਮਨਦੀਪ ਸਿੰਘ ਮਾਨ, ਅਸ਼ੋਕ ਬਜਹੇੜੀ, ਨਰੇਸ਼ ਸਿੰਗਲਾ, ਅਨਿਲ ਅਗਰਵਾਲ, ਲਖਵੀਰ ਸਿੰਘ ਹੈਪੀ, ਵਿਜੇ ਗੁਪਤਾ, ਸੁਖਬੀਰ ਰਾਣਾ, ਟ੍ਰੈਫਿਕ ਇੰਚਾਰਜ ਪਰਵਿੰਦਰ ਸਿੰਘ, ਕਰਨਦੀਪ ਸਿੰਘ ਤੇ ਹੋਰ ਮੌਜੂਦ ਸਨ।