ਤਰਲੋਚਨ ਸਿੰਘ ਸੋਢੀ, ਕੁਰਾਲੀ

ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਰੋਡਮਾਜਰਾ-ਚੱਕਲਾਂ ਦੇ ਸਮਾਜ ਸੇਵੀ ਬਾਬਾ ਗਾਜ਼ੀ ਦਾਸ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਖੂਨਦਾਨ ਕੈਂਪ ਲਾਇਆ ਗਿਆ। ਬਾਬਾ ਗਾਜ਼ੀ ਦਾਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਦੇਖਰੇਖ ਹੇਠ ਲਗਾਏ ਇਸ ਕੈਂਪ ਦਾ ਉਦਘਾਟਨ ਐੱਨਆਰਆਈ ਗੁਰਦੇਵ ਸਿੰਘ ਨੇ ਕੀਤਾ। ਕੋਵਿਡ 19 ਦੌਰਾਨ ਇਸ ਖੂਨਦਾਨ ਕੈਂਪ ਦੌਰਾਨ ਕਰੀਬ 227 ਵਿਅਕਤੀਆ ਨੇ ਆਪਣਾ ਖ਼ੂਨ ਦਾਨ ਕੀਤਾ। ਬਾਬਾ ਗਾਜੀਦਾਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਲਗਾਏ ਗਏ ਇਸ ਖੂਨਦਾਨ ਕੈਂਪ ਵਿਚ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਆਈ ਏਐੱਸ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਏ ਇਸ ਖੂਨਦਾਨ ਕੈਂਪ ਦੀ ਭਰਪੂਰ ਸ਼ਲਾਘਾ ਵੀ ਕੀਤੀ। ਉਨ੍ਹਾਂ ਖ਼ੂਨਦਾਨ ਨੂੰ ਮਹਾਦਾਨ ਤੇ ਸਭ ਤੋਂ ਉੱਤਮ ਦਾਨ ਦੱਸਦਿਆਂ ਕਿਹਾ ਕਿ ਇਸ ਨਾਲ ਮਨੁੱਖ ਅਨੇਕਾਂ ਲੋੜਵੰਦ ਵਿਅਕਤੀਆ ਦੀਆ ਕੀਮਤੀ ਜਾਨਾਂ ਬਚਾ ਸਕਦਾ ਹੈ। ਆਈ ਏ ਐਸ ਅਫ਼ਸਰ ਸੋਨਾਲੀ ਗਿਰੀ ਨੇ ਖ਼ੂਨਦਾਨੀਆਂ ਨੂੰ ਤਗਮੇ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਸਮਾਜ ਦੀ ਬਿਹਤਰੀ ਲਈ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਦਾ ਵੀ ਇਲਾਕੇ ਵਲੋਂ ਵਿਸ਼ੇਸ਼ ਸਨਮਾਨ ਕਰਦੇ ਹੋਏ ਭਵਿੱਖ ਵਿਚ ਬਾਬਾ ਗਾਜੀਦਾਸ ਕਲੱਬ ਨੂੰ ਹਰ ਤਰ੍ਹਾਂ ਮਦਦ ਕਰਨ ਦਾ ਭਰੋਸਾ ਦਿੱਤਾ। ਬਾਬਾ ਗਾਜ਼ੀ ਦਾਸ ਕਲੱਬ ਵੱਲੋਂ ਲਗਾਏ ਗਏ ਇਸ ਖੂਨਦਾਨ ਕੈਂਪ ਦੌਰਾਨ ਬਲੱਡ ਬੈਂਕ ਰੂਪਨਗਰ ਤੇ ਚੰਡੀਗੜ੍ਹ ਦੀਆਂ ਟੀਮਾਂ ਨੇ ਖ਼ੂਨ ਦੇ ਕਰੀਬ 227 ਯੂਨਿਟ ਇਕੱਤਰ ਕੀਤਾ। ਡਾਕਟਰਾਂ ਦੀਆਂ ਟੀਮਾਂ ਨੇ ਲੋਕਾਂ ਨੂੰ ਖ਼ੂਨਦਾਨ ਸਬੰਧੀ ਭਰਮ ਖ਼ਤਮ ਕਰਨ ਅਤੇ ਇਸ ਮਹਾਨ ਸੇਵਾ ਵਿਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅਤੇ ਇੰਟਰਨੈਸ਼ਨਲ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਪਾਏ ਨੇਕ ਰਾਹਵਾਂ ਤੇ ਚੱਲਣ ਅਤੇ ਸਿਹਮੰਦ ਸਮਾਜ ਦੀ ਸਿਰਜਨਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਕੈਂਪ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਨੌਜਵਾਨ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਨਰਿੰਦਰ ਸਿੰਘ ਮਾਵੀ,ਜੈ ਸਿੰਘ ਚੱਕਲਾਂ,ਸਰਪੰਚ ਮਨਮੋਹਨ ਸਿੰਘ ਮਾਵੀ, ਸਰਪੰਚ ਕੁਲਵੰਤ ਸਿੰਘ ਤਿ੍ਪੜੀ, ਐਸਐਓ ਇੰਸਪੈਕਟਰ ਬਲਜੀਤ ਸਿੰਘ ਵਿਰਕ, ਐੱਸਐੱਚਓ ਸਿਮਰਨਜੀਤ ਸਿੰਘ,ਟ੍ਰੈਫਿਕ ਇੰਚਾਰਜ਼ ਕੁਲਵੰਤ ਸਿੰਘ ਖਰੜ, ਸੀਨੀਅਰ ਕਾਂਗਰਸੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਗੁਰਸ਼ਰਨ ਸਿੰਘ ਬਿੰਦਰਖੀਆ, ਓਮਿੰਦਰ ਓਮਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ।