ਸਿਵਲ ਹਸਪਤਾਲ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਸਿਵਲ ਹਸਪਤਾਲ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Publish Date: Tue, 13 Jan 2026 06:20 PM (IST)
Updated Date: Tue, 13 Jan 2026 06:21 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਸਿਵਲ ਹਸਪਤਾਲ ਵਿਖੇ ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਬੋਲਦਿਆਂ ਹੋਏ ਡਾ. ਸੰਗੀਤਾ ਜੈਨ ਵੱਲੋਂ ਭਰੂਣ ਹੱਤਿਆ, ਬੇਟੀ ਬਚਾਓ ਬੇਟੀ ਪੜਾਓ ਅਤੇ ਧੀਆਂ ਦੀ ਲੋਹੜੀ ਦੇ ਵਿਸ਼ੇ ’ਤੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਨਵ-ਜੰਮੀਆਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਧੀਆਂ ਨੂੰ ਸਮਾਜ ਦੇ ਹਰ ਖੇਤਰ ਵਿਚ ਪ੍ਰਤੀਨਿਧਤਾ ਕਰਨੀ ਚਾਹੀਦੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਧੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੌਕੇ ਸਿਰਜੇ ਜਾਣ ਤਾਂ ਕਿ ਲੜਕੀਆਂ ਤੰਦਰੁਸਤ, ਨਿਰੋਏ ਅਤੇ ਵਧੀਆ ਸਮਾਜ ਨੂੰ ਸਿਰਜਨ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਵੱਖ-ਵੱਖ ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਡਾ. ਧਰਮਿੰਦਰ ਸਿੰਘ ਐੱਸਐੱਮਓ ਡੇਰਾਬੱਸੀ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਦਾ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਧੰਨਵਾਦ ਕੀਤਾ ਅਤੇ ਧੀਆਂ ਦੀ ਲੋਹੜੀ ਦੀ ਮਹੱਤਤਾ ਦਸਦੇ ਹੋਏ ਸਮਾਜ ਨੂੰ ਧੀਆਂ ਨੂੰ ਹਰ ਖੇਤਰ ਵਿਚ ਕਾਬਿਲ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿਚ ਡਾ. ਤਮੰਨਾ, ਡੀਐੱਫਪੀਓ ਅਤੇ ਡਾ. ਧਰਮਿੰਦਰ ਸਿੰਘ ਐੱਸਐੱਮਓ ਡੇਰਾਬੱਸੀ, ਸਮੂਹ ਮੈਡੀਕਲ ਅਫ਼ਸਰ, ਅਵਤਾਰ ਸਿੰਘ, ਡਾਇਰੈਕਟਰ ਲਾਈਫ਼ ਕੇਅਰ ਫਾਊਂਡੇਸ਼ਨ ਅਤੇ ਸਮੂਹ ਸਟਾਫ਼ ਮੌਜੂਦ ਸਨ।