ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਅਧਿਆਪਕ ਯੋਗਤਾ ਪ੫ੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ 12 ਤੇ 13 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਲਾਰਿਆਂ ਦੀ ਪੰਡ ਫੂਕਦਿਆਂ ਲੋਹੜੀ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ-ਮੁਜ਼ਾਹਰਾ ਕਰੇਗੀ। ਯੂਨੀਅਨ ਦੇ ਪ੫ਧਾਨ ਸੁਖਵਿੰਦਰ ਸਿੰਘ ਿਢੱਲਵਾਂ ਅਤੇ ਪ੫ੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨਾਲ ਨੌਕਰੀ, ਰੁਜ਼ਗਾਰ ਭੱਤੇ ਸਮੇਤ ਅਨੇਕਾਂ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਉਪਰੰਤ ਇਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਕਰੀਬ 50 ਹਜ਼ਾਰ 'ਅਧਿਆਪਕ ਯੋਗਤਾ ਪ੫ੀਖਿਆ' ਪਾਸ ਬੇਰੁਜ਼ਗਾਰ ਅਧਿਆਪਕ ਹਨ, ਦੂਜੇ ਪਾਸੇ ਸਰਕਾਰੀ ਸਕੂਲਾਂ 'ਚ ਵੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਵੱਲੋਂ ਵੀ ਵਾਅਦਾ ਕਰਨ ਦੇ ਬਾਵਜੂਦ ਭਰਤੀ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤਕ ਭਰਤੀ ਨਾ ਹੋਣ 'ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕਾਂਗਰਸ ਪਾਰਟੀ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।