- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਨਾਲ ਹੀ ਸਪਾਂਸਰਸ਼ਿਪ ਸਕੀਮ ਜੋ ਪਹਿਲਾਂ ਲਗਭਗ 1700 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਸੀ ਹੁਣ ਲਗਭਗ 11,000 ਬੱਚਿਆਂ ਨੂੰ ਕਵਰ ਕਰ ਰਹੀ ਹੈ ਜਿਸ ਤਹਿਤ ਹਰੇਕ ਬੱਚੇ ਨੂੰ ਪ੍ਰਤੀ ਮਹੀਨਾ 4000 ਰੁਪਏ ਮਿਲਦੇ ਹਨ। 16 ਜ਼ਿਲਿਆਂ ਵਿੱਚ ਗੋਦ ਲੈਣ ਦੀਆਂ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 138 ਬੱਚੇ ਗੋਦ ਲਏ ਗਏ, ਜਿਨ੍ਹਾਂ ਵਿੱਚੋਂ 26 ਵਿਦੇਸ਼ਾਂ ਵਿੱਚ ਗੋਦ ਦਿੱਤੇ ਗਏ ਹਨ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ, ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ। ਇਸ ਸਮੇਂ ਮਹੀਨੇ ਦੇ ਪਹਿਲੇ ਹਫ਼ਤੇ ਵਿਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰਵੇ ਹਟਾ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 170 ਕਰੋੜ ਰੁਪਏ ਦੀ ਰਿਕਵਰੀ ਹੋਈ। ਤਪਾ ਅਤੇ ਮਾਨਸਾ ਵਿਖੇ ਦੋ ਆਧੁਨਿਕ ਬਿਰਧ ਆਸ਼ਰਮ 17.33 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਹਨ, ਜੋ ਰਿਹਾਇਸ਼, ਭੋਜਨ, ਕੱਪੜੇ, ਸਿਹਤ ਸੰਭਾਲ ਅਤੇ ਮਾਨਸਿਕ ਤੰਦਰੁਸਤੀ ਸਹਾਇਤਾ ਪ੍ਰਦਾਨ ਕਰਦੇ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਕੰਮ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ 11.43 ਕਰੋੜ ਰੁਪਏ ਦੀਆਂ ਗ੍ਰਾਂਟਾਂ ਮਿਲੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ, “ਮਾਤਰੂ ਵੰਦਨਾ ਯੋਜਨਾ ਅਧੀਨ 2,94,288 ਲਾਭਪਾਤਰੀਆਂ ਦੇ ਕੇਂਦਰੀ ਟੀਚੇ ਦੇ ਉਲਟ, ਪੰਜਾਬ ਨੇ ਚਾਰ ਸਾਲਾਂ ਵਿੱਚ 4,22,492 ਔਰਤਾਂ ਨੂੰ ਕਵਰ ਕੀਤਾ। 1000 ਤੋਂ ਵੱਧ ਨਵੇਂ ਆਂਗਣਵਾੜੀ ਕੇਂਦਰ ਬਣਾਏ ਗਏ , ਖੰਡਰ ਬਣ ਚੁੱਕੀਆਂ ਇਮਾਰਤਾਂ ਦੀ ਮੁਰੰਮਤ ਕੀਤੀ ਗਈ ਅਤੇ ਮੋਗਾ ਅਤੇ ਫਿਰੋਜ਼ਪੁਰ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਖੇਡ ਅਧਾਰਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ।”
ਉਨ੍ਹਾਂ ਦੱਸਿਆ ਕਿ ਚਾਰ ਸਾਲਾਂ ਵਿਚ 165 ਬਾਲ ਵਿਆਹ ਦੇ ਮਾਮਲੇ ਸਾਹਮਣੇ ਆਏ, 150 ਨੂੰ ਰੋਕਿਆ ਗਿਆ ਅਤੇ 15 ਮਾਮਲਿਆਂ ਵਿੱਚ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਸਪਾਂਸਰਸ਼ਿਪ ਸਕੀਮ ਜੋ ਪਹਿਲਾਂ ਲਗਭਗ 1700 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਸੀ ਹੁਣ ਲਗਭਗ 11,000 ਬੱਚਿਆਂ ਨੂੰ ਕਵਰ ਕਰ ਰਹੀ ਹੈ ਜਿਸ ਤਹਿਤ ਹਰੇਕ ਬੱਚੇ ਨੂੰ ਪ੍ਰਤੀ ਮਹੀਨਾ 4000 ਰੁਪਏ ਮਿਲਦੇ ਹਨ। 16 ਜ਼ਿਲਿਆਂ ਵਿੱਚ ਗੋਦ ਲੈਣ ਦੀਆਂ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 138 ਬੱਚੇ ਗੋਦ ਲਏ ਗਏ, ਜਿਨ੍ਹਾਂ ਵਿੱਚੋਂ 26 ਵਿਦੇਸ਼ਾਂ ਵਿੱਚ ਗੋਦ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਬਿਨਾਂ ਜਾਤ ਨੂੰ ਵਿਚਾਰਿਆਂ 51000 ਵਿਆਹ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 1023 ਕਰੋੜ ਹੁਣ ਤੱਕ ਜਾਰੀ ਕੀਤੇ ਗਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਵਾਲੇ ਪਿੰਡਾਂ ਵਿਚ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 100 ਕਰੋੜ ਜਾਰੀ ਕੀਤੇ ਗਏ ਹਨ ਅਤੇ ਅੰਤਰਜਾਤੀ ਵਿਆਹ ਪ੍ਰੋਤਸਾਹਨ ਸਕੀਮ ਤਹਿਤ 6 ਕਰੋੜ ਲੰਬੇ ਸਮੇਂ ਤੋਂ ਲੰਬਿਤ ਬਕਾਇਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।