- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਥੇ ਹੀ ਪ੍ਰਤੀਵਾਦੀ ਨੰਬਰ-2, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਨੇ ਅੰਤਰਿਮ ਰੋਕ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਡਾ. ਪ੍ਰਕਸ਼ਿਤ ਦੀ ਅਦਾਲਤ ਨੇ ਤਿੰਨਾਂ ਅਰਜ਼ੀਆਂ ’ਤੇ ਪਟੀਸ਼ਨਰ ਪੱਖ ਨੂੰ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖ਼ਿਲਾਫ਼ ਲੱਗੀ ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਲਈ ਜ਼ਿਲ੍ਹਾ ਅਦਾਲਤ ਵਿੱਚ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਹਨ। ਉੱਥੇ ਹੀ ਪ੍ਰਤੀਵਾਦੀ ਨੰਬਰ-2, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਨੇ ਅੰਤਰਿਮ ਰੋਕ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਡਾ. ਪ੍ਰਕਸ਼ਿਤ ਦੀ ਅਦਾਲਤ ਨੇ ਤਿੰਨਾਂ ਅਰਜ਼ੀਆਂ ’ਤੇ ਪਟੀਸ਼ਨਰ ਪੱਖ ਨੂੰ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ। ਇਸੇ ਮਾਮਲੇ ਵਿੱਚ ਪ੍ਰਤੀਵਾਦੀ ਨੰਬਰ-2, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਨੇ ਸੀਪੀਸੀ ਦੀ ਧਾਰਾ 95(1)(ਏ) ਅਤੇ ਧਾਰਾ 151 ਤਹਿਤ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।