ਮਜੀਠੀਆ ਦਾ ਚੌਧਰੀ ਸ਼ਿਆਮ ਲਾਲ ਵੱਲੋਂ ਭਰਵਾਂ ਸਵਾਗਤ
ਮਜੀਠੀਆ ਦਾ ਚੌਧਰੀ ਸ਼ਿਆਮ ਲਾਲ ਵੱਲੋਂ ਭਰਵਾਂ ਸਵਾਗਤ
Publish Date: Mon, 09 Feb 2026 08:41 PM (IST)
Updated Date: Mon, 09 Feb 2026 08:44 PM (IST)

ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ ਮੁੱਲਾਂਪੁਰ ਗਰੀਬਦਾਸ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਕਾਫ਼ਲਾ ਸੋਮਵਾਰ ਨੂੰ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਪਹੁੰਚਣ ’ਤੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਸ਼ਿਆਮ ਲਾਲ ਮਾਜਰੀਆ ਵੱਲੋਂ ਆਪਣੇ ਸਮਰਥਕਾਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ। ਇਹ ਕਾਫ਼ਲਾ ਨਿਊ ਚੰਡੀਗੜ੍ਹ ਤੋਂ ਹੁੰਦਾ ਹੋਇਆ ਕੁਰਾਲੀ, ਰੋਪੜ, ਜਲੰਧਰ, ਖਟਕਲ ਕਲਾ, ਜੰਡਿਆਲੇ ਤੋਂ ਹੋ ਕੇ ਅੰਮ੍ਰਿਤਸਰ ਸਮਾਪਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੱਥਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਲੈ ਕੇ ਪੁੱਜੇ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਜ਼ੋਰਦਾਰ ਸਵਾਗਤ ਕਰਦਿਆਂ ਉਨ੍ਹਾਂ ਦਾ ਸੀਨੀਅਰ ਆਗੂ ਸ਼ਿਆਮ ਲਾਲ ਮਾਜਰੀਆ ਤੇ ਹੋਰਨਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਨਾਭਾ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਜਿੰਦਾਬਾਦ ਦੇ ਨਾਅਰੇ ਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਨ ਲਾਲ ਸਾਬਕਾ ਸੰਮਤੀ ਮੈਂਬਰ, ਸਤਬੀਰ ਸਿੰਘ ਫ਼ੌਜੀ, ਹੰਸਰਾਜ, ਜਸਵਿੰਦਰ ਸਿੰਘ ਐਡਵੋਕੇਟ, ਨਸੀਬ ਸਰਪੰਚ, ਛਿੰਦਾ ਸਰਪੰਚ, ਤਰਸੇਮ ਲਾਲ, ਲਾਲ ਸਿੰਘ, ਪਾਲ ਸਿੰਘ ਸਰਪੰਚ, ਪਾਲੀ ਸਰਪੰਚ ਤੇ ਹੋਰ ਇਲਾਕੇ ਦੇ ਵਸਨੀਕ ਵੱਡੀ ਗਿਣਤੀ ’ਚ ਹਾਜ਼ਰ ਸਨ।