ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ, 19 ਸਾਲਾ ਨੌਜਵਾਨ 202 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ; ਸਪਲਾਈ ਨੈੱਟਵਰਕ ਦੀ ਜਾਂਚ ਜਾਰੀ ਐਂਟੀ-ਸੋਸ਼ਲ ਐਲੀਮੈਂਟਸ ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 202 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਕੇ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਸੰਧਾਇ ਵਾਸੀ ਸਾਹਿਲ ਵਜੋਂ ਹੋਈ ਹੈ। ਸੈਕਟਰ-39 ਥਾਣਾ ਪੁਲਿਸ ਮੁਤਾਬਕ ਇਹ ਕਾਰਵਾਈ ਐੱਸਐੱਸਪੀ ਕੰਵਰਦੀਪ ਕੌਰ ਦੇ ਨਿਰਦੇਸ਼ਾਂ ’ਤੇ ਐੱਸਪੀ ਸਿਟੀ ਅਨੁਰਾਗ ਦਾਰੂ ਤੇ ਐੱਸਡੀਪੀਓ ਸਾਊਥ ਵੈਸਟ ਧੀਰਜ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ। ਥਾਣਾ-39 ਦੇ ਐੱਸਐੱਚਓ ਇੰਸਪੈਕਟਰ ਜੇਪੀ ਸਿੰਘ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕੀਤਾ।
Publish Date: Wed, 02 Sep 2026 12:17 PM (IST)
Updated Date: Wed, 02 Sep 2026 12:19 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ: ਐਂਟੀ-ਸੋਸ਼ਲ ਐਲੀਮੈਂਟਸ ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 202 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਕੇ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਸੰਧਾਇ ਵਾਸੀ ਸਾਹਿਲ ਵਜੋਂ ਹੋਈ ਹੈ। ਸੈਕਟਰ-39 ਥਾਣਾ ਪੁਲਿਸ ਮੁਤਾਬਕ ਇਹ ਕਾਰਵਾਈ ਐੱਸਐੱਸਪੀ ਕੰਵਰਦੀਪ ਕੌਰ ਦੇ ਨਿਰਦੇਸ਼ਾਂ ’ਤੇ ਐੱਸਪੀ ਸਿਟੀ ਅਨੁਰਾਗ ਦਾਰੂ ਤੇ ਐੱਸਡੀਪੀਓ ਸਾਊਥ ਵੈਸਟ ਧੀਰਜ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ। ਥਾਣਾ-39 ਦੇ ਐੱਸਐੱਚਓ ਇੰਸਪੈਕਟਰ ਜੇਪੀ ਸਿੰਘ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕੀਤਾ।
ਬੱਸ ਸਟਾਪ ਨੇੜਿਓਂ ਕਾਬੂ ਪੁਲਿਸ ਮੁਤਾਬਕ 30 ਅਗਸਤ ਦੀ ਸ਼ਾਮ ਕਰੀਬ 7:45 ਵਜੇ ਐੱਸਆਈ ਕਰਨ ਸਿੰਘ ਪੁਲਿਸ ਟੀਮ ਸਮੇਤ ਸੈਕਟਰ-38 ਬੱਸ ਸਟਾਪ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੱਕੀ ਹਾਲਾਤ ’ਚ ਘੁੰਮ ਰਹੇ ਸਾਹਿਲ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 202 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਹੋਇਆ। ਪੁਲਿਸ ਅਨੁਸਾਰ ਮੁਲਜ਼ਮ ਕੋਲ ਇਸ ਨਸ਼ੀਲੇ ਪਦਾਰਥ ਨੂੰ ਰੱਖਣ ਜਾਂ ਲਿਜਾਣ ਸਬੰਧੀ ਕੋਈ ਲਾਇਸੈਂਸ ਜਾਂ ਕਾਨੂੰਨੀ ਇਜਾਜ਼ਤ ਨਹੀਂ ਸੀ।
ਐੱਨਡੀਪੀਐੱਸ ਐਕਟ ਤਹਿਤ ਕੇਸ, ਇਕ ਦਿਨ ਦਾ ਰਿਮਾਂਡ ਬਰਾਮਦਗੀ ਤੋਂ ਬਾਅਦ ਥਾਣਾ ਸੈਕਟਰ-39 ’ਚ ਐੱਫਆਈਆਰ ਨੰਬਰ 144, ਮਿਤੀ 30 ਅਗਸਤ 2026 ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਸਾਹਿਲ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਹੁਣ ਰਿਮਾਂਡ ਦੌਰਾਨ ਇਹ ਪਤਾ ਲਾਉਣ ’ਚ ਜੁਟੀ ਹੋਈ ਹੈ ਕਿ ਸਾਹਿਲ ਕੋਲ ਇੰਨੀ ਵੱਡੀ ਮਾਤਰਾ ’ਚ ਚਿੱਟਾ ਕਿੱਥੋਂ ਆਇਆ ਤੇ ਇਸ ਨੂੰ ਚੰਡੀਗੜ੍ਹ ’ਚ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।
ਪਹਿਲਾਂ ਕੋਈ ਅਪਰਾਧਿਕ ਮਾਮਲਾ ਨਹੀਂ ਪੁਲਿਸ ਰਿਕਾਰਡ ਮੁਤਾਬਕ ਸਾਹਿਲ ਦਾ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ। ਜਾਂਚ ਟੀਮ ਹੁਣ ਉਸ ਦੇ ਸੰਪਰਕਾਂ ਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਸੰਭਾਵਿਤ ਨੈੱਟਵਰਕ ਦੀ ਵੀ ਜਾਂਚ ਕਰ ਰਹੀ ਹੈ।