- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਸਮੇਤ ਬਿਨਾਂ ਹਾਈ ਸਕਿਊਰਟੀ ਨੰਬਰ ਪਲੇਟ ਤੋਂ ਘੁੰਮ ਰਹੇ ਵਾਹਨਾਂ ਦੇ ਮੌਕੇ ’ਤੇ ਹੀ ਚਾਲਾਨ ਕੱਟੇ ਗਏ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਟ੍ਰੈਫਿਕ ਪੁਲਿਸ ਡੇਰਾਬੱਸੀ ਨੇ ਸਥਾਨਕ ਬੱਸ ਸਟੈਂਡ ਨੇੜੇ ਵਿਸ਼ੇਸ਼ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਅਭਿਆਨ ਦੀ ਅਗਵਾਈ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਕੀਤੀ। ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਸਮੇਤ ਬਿਨਾਂ ਹਾਈ ਸਕਿਊਰਟੀ ਨੰਬਰ ਪਲੇਟ ਤੋਂ ਘੁੰਮ ਰਹੇ ਵਾਹਨਾਂ ਦੇ ਮੌਕੇ ’ਤੇ ਹੀ ਚਾਲਾਨ ਕੱਟੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ’ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸਟੈਂਡ ’ਤੇ ਲਾਏ ਨਾਕੇ ਦੌਰਾਨ ਕਈ ਅਜਿਹੇ ਵਾਹਨ ਚਾਲਕ ਫੜੇ ਗਏ, ਜਿਨ੍ਹਾਂ ਨੇ ਅਜੇ ਤੱਕ ਆਪਣੇ ਵਾਹਨਾਂ ’ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਨਹੀਂ ਲਗਵਾਈਆਂ ਸਨ। ਇਸ ਤੋਂ ਇਲਾਵਾ ਹੈਲਮਟ ਨਾ ਪਾਉਣ, ਲਾਇਸੈਂਸ ਨਾ ਹੋਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋਰ ਚਾਲਕਾਂ ਖ਼ਿਲਾਫ਼ ਵੀ ਢੁੱਕਵੀਂ ਕਾਰਵਾਈ ਕੀਤੀ ਗਈ। ਇੰਚਾਰਜ ਸੁਰਿੰਦਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਕਾਰਵਾਈ ਤੋਂ ਬਚਣ ਲਈ ਸਮੇਂ ਸਿਰ ਆਪਣੇ ਵਾਹਨਾਂ ’ਤੇ ਹਾਈ ਸਕਿਊਰਿਟੀ ਨੰਬਰ ਪਲੇਟਾਂ ਲਗਵਾਉਣ ਤੇ ਗੱਡੀ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਇਨ-ਬਿਨ ਪਾਲਣਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਵੀ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ ਅਤੇ ਨਿਯਮ ਤੋੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।