
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਹਿਸੀਲ ਰੋਡ 'ਤੇ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ,

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ,
ਡੇਰਾਬੱਸੀ : ਡੇਰਾਬੱਸੀ ਦੇ ਤਹਿਸੀਲ ਰੋਡ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸੜਕ ਕਿਨਾਰੇ ਗ਼ਲਤ ਤਰੀਕੇ ਨਾਲ ਪਾਰਕ ਕੀਤੇ ਗਏ 27 ਵਾਹਨਾਂ ਦੇ ਚਾਲਾਨ ਕੀਤੇ ਗਏ।
ਤਹਿਸੀਲ ਰੋਡ 'ਤੇ ਰੋਜ਼ਾਨਾ ਸਰਕਾਰੀ ਕੰਮਕਾਜ ਅਤੇ ਬਾਜ਼ਾਰ ਆਉਣ ਵਾਲੇ ਲੋਕਾਂ ਵੱਲੋਂ ਆਪਣੇ ਵਾਹਨਾਂ ਨੂੰ ਸੜਕ ਕੰਢੇ ਗ਼ਲਤ ਢੰਗ ਨਾਲ ਖੜ੍ਹਾ ਕਰ ਦਿੱਤਾ ਜਾਂਦਾ ਸੀ, ਜਿਸ ਕਾਰਨ ਇੱਥੇ ਲਗਾਤਾਰ ਜਾਮ ਦੀ ਸਥਿਤੀ ਬਣੀ ਰਹਿੰਦੀ ਸੀ। ਇਸ ਨਾਲ ਆਮ ਲੰਘਣ ਵਾਲੇ ਰਾਹਗੀਰਾਂ ਅਤੇ ਸਥਾਨਕ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਕਿਹਾ ਕਿ ਸੜਕ 'ਤੇ ਗ਼ਲਤ ਪਾਰਕਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਵਾਜਾਈ ਪ੍ਰਬੰਧ ਸੁਚਾਰੂ ਬਣਿਆ ਰਹੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਤ ਜਗ੍ਹਾ ’ਤੇ ਹੀ ਪਾਰਕ ਕਰਨ। ਆਪਣੇ ਵਾਹਨ ਹਮੇਸ਼ਾ ਪਾਰਕਿੰਗ ਜ਼ੋਨ ਜਾਂ ਸਹੀ ਜਗ੍ਹਾ ’ਤੇ ਹੀ ਖੜ੍ਹੇ ਕਰੋ। ਗ਼ਲਤ ਪਾਰਕਿੰਗ ਨਾਲ ਦੂਜੇ ਵਾਹਨ ਚਾਲਕਾਂ ਲਈ ਖ਼ਤਰਾ ਅਤੇ ਜਾਮ ਦਾ ਕਾਰਨ ਨਾ ਬਣੋ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰੋ।