- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਮੰਤਰੀ ਨੂੰ ਬਚਾ ਰਹੀ ਹੈ, ਜਦਕਿ ਪੀੜਤ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਕਾਂਗਰਸ ਆਗੂ ਨੇ ਸਵਾਲ ਉਠਾਇਆ ਕਿ ਆਖ਼ਿਰ ਹਰਪਾਲ ਚੀਮਾ ਕਿੱਥੇ ਹਨ ਅਤੇ ਉਹ ਸਾਹਮਣੇ ਆ ਕੇ ਜਵਾਬ ਕਿਉਂ ਨਹੀਂ ਦੇ ਰਹੇ ਹਨ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਵਿੱਚ ਨਸ਼ੇ ਦੇ ਮਾਮਲੇ ਵਿੱਚ ਹੋਈ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਹਮਲਾ ਤੇਜ਼ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਦੋਸ਼ੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।
ਕਮਿਸ਼ਨ ਦੇ ਸਾਹਮਣੇ ਪਰਿਵਾਰ ਵੱਲੋਂ ਗੁਲਜ਼ਾਰ ਸਿੰਘ ਦਾ ਜ਼ਬਰਦਸਤੀ ਅੰਤਿਮ ਸੰਸਕਾਰ ਕਰਵਾਏ ਜਾਣ ਦਾ ਦੋਸ਼ ਵੀ ਲਗਾਇਆ ਗਿਆ ਹੈ। ਖਹਿਰਾ ਨੇ ਕਿਹਾ ਕਿ ਰਾਸ਼ਟਰੀ ਐੱਸਸੀ ਕਮਿਸ਼ਨ ਦੇ ਨੋਟਿਸ ਲੈਣ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਕੋਲ ਕਾਰਵਾਈ ਨਾ ਕਰਨ ਦਾ ਕੋਈ ਬਹਾਨਾ ਨਹੀਂ ਬਚਿਆ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਮੰਤਰੀ ਨੂੰ ਬਚਾ ਰਹੀ ਹੈ, ਜਦਕਿ ਪੀੜਤ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਕਾਂਗਰਸ ਆਗੂ ਨੇ ਸਵਾਲ ਉਠਾਇਆ ਕਿ ਆਖ਼ਿਰ ਹਰਪਾਲ ਚੀਮਾ ਕਿੱਥੇ ਹਨ ਅਤੇ ਉਹ ਸਾਹਮਣੇ ਆ ਕੇ ਜਵਾਬ ਕਿਉਂ ਨਹੀਂ ਦੇ ਰਹੇ ਹਨ।
ਖਹਿਰਾ ਨੇ ਕਿਹਾ ਕਿ ਕਾਂਗਰਸ ਦੀ ਮੰਗ ਹੈ ਕਿ ਹਰਪਾਲ ਚੀਮਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਨਾਲ ਜੁੜੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਸਾਰੇ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਅਤੇ ਉਸ ਤੋਂ ਬਾਅਦ ਵਾਪਰੇ ਘਟਨਾਕ੍ਰਮ ਨੇ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਸਰਕਾਰ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਉਠਾਉਂਦੀ ਰਹੇਗੀ।
Super Breaking-the family of victim Gulzar Dirba today states that his cremation was done forcibly and without their consent. Victim family has demanded action against FM @HarpalCheemaMLA and others and have announced not to hold Bhog until justice is served. We @INCIndia demand immediate arrest of the arrogant Minister,his dismissal from cabinet and FIR against all those who cremated him with the help of police-Khaira @RahulGandhi @SachinPilot @Pawankhera @rssurjewala
— Sukhpal Singh Khaira (@SukhpalKhaira) September 10, 2026