ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦਾ ਵੱਡਾ ਐਕਸ਼ਨ, ਅਕਤੂਬਰ ਮਹੀਨੇ ਦੌਰਾਨ ਰਿਸ਼ਵਤ ਲੈਂਦਿਆਂ 11 ਸਰਕਾਰੀ ਮੁਲਾਜ਼ਮਾਂ ਸਮੇਤ 14 ਜਣੇ ਰੰਗੇ ਹੱਥੀਂ ਕਾਬੂ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਵੱਖ-ਵੱਖ ਮਾਮਲਿਆਂ ਵਿਚ 11 ਸਰਕਾਰੀ ਮੁਲਾਜ਼ਮਾਂ ਅਤੇ ਤਿੰਨ ਨਿੱਜੀ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਲੋਕਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਹਰ ਖੇਤਰ ’ਚੋਂ ਜੜ੍ਹੋਂ ਖ਼ਤਮ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿਚ ਵਿਜੀਲੈਂਸ ਨਾਲ ਸਬੰਧਤ 10 ਮਾਮਲਿਆਂ ਦੇ ਚਲਾਨ ਪੇਸ਼ ਕੀਤੇ ਗਏ।
Publish Date: Tue, 17 Nov 2026 09:19 AM (IST)
Updated Date: Tue, 17 Nov 2026 09:20 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਵੱਖ-ਵੱਖ ਮਾਮਲਿਆਂ ਵਿਚ 11 ਸਰਕਾਰੀ ਮੁਲਾਜ਼ਮਾਂ ਅਤੇ ਤਿੰਨ ਨਿੱਜੀ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਲੋਕਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਹਰ ਖੇਤਰ ’ਚੋਂ ਜੜ੍ਹੋਂ ਖ਼ਤਮ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿਚ ਵਿਜੀਲੈਂਸ ਨਾਲ ਸਬੰਧਤ 10 ਮਾਮਲਿਆਂ ਦੇ ਚਲਾਨ ਪੇਸ਼ ਕੀਤੇ ਗਏ।
ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ ਤਿੰਨ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, 18 ਮੁਲਜ਼ਮਾਂ ਖ਼ਿਲਾਫ਼ ਸੱਤ ਅਪਰਾਧਿਕ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਚ 14 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਪਿਛਲੇ ਮਹੀਨੇ ਬਿਊਰੋ ਵੱਲੋਂ ਦਰਜ ਕੀਤੇ ਅਤੇ ਅਦਾਲਤ ’ਚ ਰਿਸ਼ਵਤਖੋਰੀ ਦੇ ਇਕ ਮਾਮਲੇ ਵਿਚ ਅਦਾਲਤ ਨੇ ਫ਼ੈਸਲਾ ਸੁਣਾਇਆ। ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ।