ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮਿਲ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਸਮੀਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ 'ਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਤਾਲਮੇਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਉੱਚ ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਇਸ ਦੌਰਾਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੀ ਕਾਰਵਾਈ ’ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ 'ਚ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪੱਖਾਂ ਨੂੰ ਵਿਆਪਕ ਤੌਰ ’ਤੇ ਸ਼
Publish Date: Sun, 27 Sep 2026 03:40 PM (IST)
Updated Date: Sun, 27 Sep 2026 03:41 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ 'ਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਤਾਲਮੇਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਉੱਚ ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਇਸ ਦੌਰਾਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੀ ਕਾਰਵਾਈ ’ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ 'ਚ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪੱਖਾਂ ਨੂੰ ਵਿਆਪਕ ਤੌਰ ’ਤੇ ਸ਼ਾਮਲ ਕੀਤਾ ਜਾਵੇ।
ਪੰਜਾਬ ਸਰਕਾਰ ਵੱਲੋਂ ਗਠਿਤ ਇਸ ਉੱਚ ਪੱਧਰੀ ਕਮੇਟੀ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਆਈਪੀਐਸ (ਸੇਵਾਮੁਕਤ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਅਜਿਹਾ ਮਜ਼ਬੂਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਬਾਰੇ ਸੋਚਣ ਵਾਲੇ ਕਿਸੇ ਵੀ ਵਿਅਕਤੀ ਲਈ ਪ੍ਰਭਾਵਸ਼ਾਲੀ ਰੋਕ ਵਜੋਂ ਕੰਮ ਕਰੇ। ਪਿਛਲੇ ਸਮੇਂ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਪੂਰੀ ਤਰ੍ਹਾਂ ਸੁਰੱਖਿਅਤ ਰਹੇ।”
ਮੁੱਖ ਮੰਤਰੀ ਨੇ ਕਿਹਾ, “ਮੈਂ ਪਰਮਾਤਮਾ ਦਾ ਧੰਨਵਾਦੀ ਹਾਂ ਕਿ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਲਈ ਸਮਰਪਿਤ ਕਾਨੂੰਨ ਲਿਆਉਣ ਦਾ ਮੌਕਾ ਮਿਲਿਆ। ਇਹ ਬਿੱਲ ਕਾਨੂੰਨੀ ਮਾਹਿਰਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ। ਇਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ 'ਚ ਅਜਿਹੀ ਕੋਈ ਕਾਨੂੰਨੀ ਕਮੀ ਨਾ ਰਹਿ ਜਾਵੇ, ਜਿਸ ਦਾ ਭਵਿੱਖ 'ਚ ਕਾਨੂੰਨ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰਨ ਲਈ ਦੁਰਉਪਯੋਗ ਕੀਤਾ ਜਾ ਸਕੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡਾ ਯਤਨ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨ ਵਿਆਪਕ, ਪੱਕਾ ਅਤੇ ਸਮੇਂ ਦੀ ਕਸੌਟੀ ’ਤੇ ਖਰਾ ਉਤਰਨ ਦੇ ਸਮਰੱਥ ਹੋਵੇ। ਕੋਈ ਵੀ ਵਿਅਕਤੀ ਬੇਅਦਬੀ ਦੇ ਕਾਰੇ ਲਈ ਜਵਾਬਦੇਹੀ ਤੋਂ ਬਚਣ ਵਾਸਤੇ ਕਿਸੇ ਕਾਨੂੰਨੀ ਕਮੀ ਦਾ ਲਾਭ ਨਾ ਲੈ ਸਕੇ। ਕਾਨੂੰਨ ਦੇ ਹਰ ਪਹਿਲੂ ਦੀ ਬਹੁਤ ਧਿਆਨ ਨਾਲ ਸਮੀਖਿਆ ਕਰਨ ਦੀ ਲੋੜ ਹੈ, ਤਾਂ ਜੋ ਇਸ ਦੇ ਉਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕੀਤਾ ਜਾ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰਾ ਕਰਕੇ ਕਾਨੂੰਨ ਦੇ ਹਰ ਪਹਿਲੂ ਦੀ ਸਮੀਖਿਆ ਕਰੇਗੀ ਅਤੇ ਸੂਬਾ ਸਰਕਾਰ ਨੂੰ ਕੀਮਤੀ ਮਾਰਗਦਰਸ਼ਨ ਪ੍ਰਦਾਨ ਕਰੇਗੀ। ਪ੍ਰਸਤਾਵਿਤ ਸੋਧਾਂ ’ਤੇ ਵਿਆਪਕ ਚਰਚਾ ਕੀਤੀ ਜਾਵੇਗੀ, ਤਾਂ ਜੋ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪੱਖਾਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਇਹ ਯਕੀਨੀ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ ਕਿ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰੇ। ਇਸ ਦੇ ਨਾਲ ਹੀ ਪ੍ਰਸਤਾਵਿਤ ਸੋਧਾਂ ਨੂੰ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਤੇ ਕਾਨੂੰਨੀ ਸਿਧਾਂਤਾਂ ਦੇ ਅਨੁਸਾਰ ਅੱਗੇ ਵਧਾਇਆ ਜਾਵੇਗਾ।” ਉਨ੍ਹਾਂ ਕਿਹਾ, “ਉਦੇਸ਼ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਬਰਕਰਾਰ ਰਹੇ ਅਤੇ ਕਾਨੂੰਨ ਆਪਣੇ ਉਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰੇ। ਮੈਨੂੰ ਉਮੀਦ ਹੈ ਕਿ ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਤੀਜਾ ਦੇਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।”
7 ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਨਿਵਾਸ ਪਹੁੰਚੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਲਈ ਮੁੱਖ ਮੰਤਰੀ ਨਿਵਾਸ ਪਹੁੰਚ ਗਏ ਹਨ।