ਪੰਜਾਬ ਦੀਆਂ ਮੰਡੀਆਂ 'ਚ ਵੱਡਾ ਅੰਕੜਾ ਪਾਰ! ਝੋਨੇ ਦੀ ਲਿਫਟਿੰਗ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਦੇ ਖਾਤਿਆਂ 'ਚ ਪਹੁੰਚੇ 42,404 ਕਰੋੜ ਰੁਪਏ
ਪੰਜਾਬ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਈ ਹੈ, ਜਦਕਿ ਇਸ ਵਿੱਚੋਂ 183 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦ ਦੇ ਇਵਜ਼ ਵਿੱਚ 8,28,793 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 42,404 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ।
Publish Date: Tue, 17 Nov 2026 09:50 AM (IST)
Updated Date: Tue, 17 Nov 2026 09:52 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਈ ਹੈ, ਜਦਕਿ ਇਸ ਵਿੱਚੋਂ 183 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦ ਦੇ ਇਵਜ਼ ਵਿੱਚ 8,28,793 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 42,404 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਝੋਨੇ ਦੀ ਖ਼ਰੀਦ ਜਾਰੀ ਹੈ। ਸਰਕਾਰ ਅਨੁਸਾਰ, ਖ਼ਰੀਦ ਤੋਂ 72 ਘੰਟਿਆਂ ਅੰਦਰ ਲਿਫਟਿੰਗ ਦੇ ਨਿਰਧਾਰਤ ਸਮੇਂ ਦੇ ਮੁਕਾਬਲੇ ਲਿਫਟਿੰਗ ਦੀ ਦਰ 85.99 ਫ਼ੀਸਦੀ ਰਹੀ ਹੈ।
ਮੰਡੀਆਂ ਵਿੱਚ ਖ਼ਰੀਦ ਅਤੇ ਲਿਫਟਿੰਗ ਸੁਚਾਰੂ ਰੱਖਣ ਲਈ ਵੱਖ-ਵੱਖ ਪੱਧਰਾਂ ’ਤੇ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਫ਼ਸਲ ਦਾ ਬੇਲੋੜਾ ਜਮ੍ਹਾਂ ਨਾ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਮੁਸ਼ਕਲ ਨਾ ਆਵੇ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।