- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਿਆ ਜਾਂਦਾ ਹੈ ਕਿ ਇਹ ਪਾਮ ਆਇਲ ਘਿਓ ਵਿੱਚ ਮਿਲਾਵਟ ਕਰਨ ਲਈ ਵਰਤਿਆ ਜਾਂਦਾ ਹੈ ਅਤੇ ਇਹ ਕਿਸੇ ਘਿਓ ਬਣਾਉਣ ਵਾਲੀ ਫੈਕਟਰੀ ਵਿੱਚ ਜਾਣਾ ਸੀ। ਦੱਸਿਆ ਜਾਂਦਾ ਹੈ ਕਿ ਇਹ ਟੈਂਕਰ ਉੱਤਰ ਪ੍ਰਦੇਸ਼ ਨੋਇਡਾ ਤੋਂ ਪੰਜਾਬ ਵਿੱਚ ਦਾਖਲ ਹੋਇਆ। ਪੁਲਿਸ ਇਸ ਮਾਮਲੇ ਦੀ ਡੂੰਘੀ ਜਾਂਚ ਵਿੱਚ ਜੁਟ ਗਈ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਪੁਲਿਸ, ਕਰ ਤੇ ਆਬਕਾਰੀ ਵਿਭਾਗ ਅਤੇ ਸਿਹਤ ਵਿਭਾਗ ਦੀ ਟੀਮ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਨਕਲੀ ਘਿਓ ਦੇ ਇੱਕ ਟੈਂਕਰ ਨੂੰ ਕਬਜ਼ੇ ਵਿੱਚ ਲਿਆ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਨਕਲੀ ਘਿਓ ਦਾ ਟੈਂਕਰ ਕਿਸ ਫੈਕਟਰੀ ਵਿੱਚ ਜਾਣਾ ਸੀ। ਇਹ ਟੈਂਕਰ ਕੋਟਕਪੂਰਾ ਤੋਂ ਦੇਰ ਰਾਤ 1: 30 ਵਜੇ ਦੇ ਕਰੀਬ ਫੜਿਆ ਦੱਸਿਆ ਜਾਂਦਾ ਹੈ ਕਿ ਇਹ ਨਕਲੀ ਘਿਓ ਵਿੱਚ ਮਿਲਾਵਟ ਕਰਨ ਲਈ ਵਰਤਿਆ ਜਾਂਦਾ ਹੈ ਅਤੇ ਇਹ ਕਿਸੇ ਘਿਓ ਬਣਾਉਣ ਵਾਲੀ ਫੈਕਟਰੀ ਵਿੱਚ ਜਾਣਾ ਸੀ। ਦੱਸਿਆ ਜਾਂਦਾ ਹੈ ਕਿ ਇਹ ਟੈਂਕਰ ਉੱਤਰ ਪ੍ਰਦੇਸ਼ ਨੋਇਡਾ ਤੋਂ ਪੰਜਾਬ ਵਿੱਚ ਦਾਖਲ ਹੋਇਆ। ਪੁਲਿਸ ਇਸ ਮਾਮਲੇ ਦੀ ਡੂੰਘੀ ਜਾਂਚ ਵਿੱਚ ਜੁਟ ਗਈ ਹੈ।
ਇੱਥੇ ਦੱਸਿਆ ਜਾਂਦਾ ਹੈ ਕਿ ਅਗਲੇ ਦਿਨਾਂ ਵਿੱਚ ਤਿਉਹਾਰ ਸੀਜ਼ਨ ਸ਼ੁਰੂ ਹੋਣ ਵਾਲਾ ਹੈ । ਦੁਸਹਿਰਾ, ਦਿਵਾਲੀ, ਨਰਾਤੇ ਅਤੇ ਹੋਰ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਅਗਲੇ ਦਿਨਾਂ ਵਿੱਚ ਹੋਣੇ ਹਨ। ਜਿਸ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਲੋਕ ਵੀ ਤੇਜ਼ ਹੋ ਗਏ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਹੀ ਮਿਲਾਵਟੀ ਚੀਜ਼ਾਂ ਦੀ ਵਰਤੋਂ ਵਧੇਰੇ ਵੱਧ ਜਾਂਦੀ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪੰਜਾਬ ਵਿੱਚ ਵੱਡੇ ਪੱਧਰ ਤੇ ਨਕਲੀ ਪਨੀਰ ਦੇ ਖੋਆ ਦੀ ਆਮਦ ਆਉਣ ਦੀਆਂ ਖਬਰਾਂ ਵੀ ਮਿਲ ਰਹੀਆਂ ਹਨ।