- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Police Transfers : ਤਾਜ਼ਾ ਹੁਕਮਾਂ ਅਨੁਸਾਰ ਕਈ ਪ੍ਰਮੁੱਖ ਪੁਲਿਸ ਕਮਿਸ਼ਨਰੇਟਾਂ ਤੇ ਰੇਂਜਾਂ 'ਚ ਤਬਦੀਲੀਆਂ ਕੀਤੀਆਂ ਗਈਆਂ ਹਨ। ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ 'ਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ ਕਰਦਿਆਂ 31 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਕਈ ਪ੍ਰਮੁੱਖ ਪੁਲਿਸ ਕਮਿਸ਼ਨਰੇਟਾਂ ਤੇ ਰੇਂਜਾਂ 'ਚ ਤਬਦੀਲੀਆਂ ਕੀਤੀਆਂ ਗਈਆਂ ਹਨ। ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀਆਈਜੀ ਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈਜੀਪੀ ਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਬਠਿੰਡਾ ਰੇਂਜ ਦਾ ਡੀਆਈਜੀ, ਸਨੇਹਦੀਪ ਸ਼ਰਮਾ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਅਤੇ ਅਮਨੀਤ ਕੌਂਡਲ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਬਣਾਇਆ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ 'ਚ ਡੀਆਈਜੀ ਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ 'ਚ ਡੀਆਈਜੀ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਪੁਲਿਸ 'ਚ ਕੀਤੇ ਗਏ ਫੇਰਬਦਲ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸਐੱਸਪੀ ਅਹੁਦਿਆਂ 'ਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐੱਸਏਐੱਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ ਤੇ ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ ਦਾ ਐੱਸਐੱਸਪੀ ਲਗਾਇਆ ਗਿਆ ਹੈ। ਇਸੇ ਤਰ੍ਹਾਂ ਵਤਸਲਾ ਗੁਪਤਾ ਨੂੰ ਐੱਸਬੀਐੱਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ ਅਤੇ ਮਨਿੰਦਰ ਸਿੰਘ ਨੂੰ ਰੋਪੜ ਦਾ ਐੱਸਐੱਸਪੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।

