- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਬਣਾਉਣਾ ਪਹਿਲੀ ਤਰਜੀਹ ਹੋਵੇਗੀ : ਜਸ਼ਨਦੀਪ ਸਿੰਘ ਸੰਧੂ

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਕਾਨੂੰਨ-ਵਿਵਸਥਾ ਵਿਚ ਸੁਧਾਰ ਕਰਨ ਅਤੇ ਡੇਰਾਬੱਸੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਨੂੰ ਪਹਿਲ ਦਿੱਤੀ ਜਾਵੇਗੀ। ਇਹ ਗੱਲ ਪਾਰਟੀ ਦੇ ਬੁਲਾਰੇ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਏ ਜਾਣਗੇ। ਸੰਧੂ ਨੇ ਕਿਹਾ ਕਿ ਸੂਬੇ ’ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣਾ ਜ਼ਰੂਰੀ ਹੈ। ਅਪਰਾਧਾਂ ਵਿਰੁੱਧ ਨਿਰਪੱਖ ਕਾਰਵਾਈ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਕਾਨੂੰਨ ਦੀ ਨਜ਼ਰ ਵਿਚ ਸਾਰੇ ਨਾਗਰਿਕ ਬਰਾਬਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਅਪਰਾਧੀ ਨੂੰ ਸਿਆਸੀ ਪ੍ਰਭਾਵ ਦੇ ਆਧਾਰ ’ਤੇ ਛੋਟ ਨਹੀਂ ਮਿਲਣੀ ਚਾਹੀਦੀ।