ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਮਮਤਾ ਦੱਤਾ ਨੇ ਮੰਗਲਵਾਰ ਨੂੰ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਓਪੀ ਸੋਨੀ, ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਡਾ. ਹਰਜੋਤ ਕਵਲ, ਲਖਵਿੰਦਰ ਸਿੰਘ ਲੱਖਾ, ਸੁਖਪਾਲ ਸਿੰਘ ਭੁੱਲਰ, ਅਮਰੀਕ ਸਿੰਘ ਢਿੱਲੋਂ, ਸੰਜੇ ਤਲਵਾਰ, ਸੁਨੀਲ ਦੱਤੀ, ਨਵਤੇਜ ਸਿੰਘ ਚੀਮਾ, ਸੁਖਵਿੰਦਰ ਡੈਨੀ, ਹਰਦੇਵ ਸਿੰਘ ਲਾਡੀ, ਚੇਅਰਪਰਸਨ ਪੰਜਾਬ ਵੇਅਰ ਹਾਊਸ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਚੇਅਰਪਰਸਨ ਸਟਾਫ ਸਿਲੈਕਸ਼ਨ ਬੋਰਡ ਰਮਨ ਬਹਿਲ ਆਦਿ ਦੀ ਹਾਜ਼ਰੀ 'ਚ ਅਹੁਦਾ ਸੰਭਾਲਿਆ।

ਮਮਤਾ ਦੱਤਾ ਨੇ ਕਿਹਾ ਕਿ ਉਹ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਨਾਲ ਮਿਲ ਕੇ ਕੰਮ ਕਰਨਗੇ ਤਾਂ ਜੋ ਖਾਦੀ ਬੋਰਡ ਰੁਜ਼ਗਾਰ ਉਤਪੱਤੀ 'ਚ ਵਧੇਰੇ ਯੋਗਦਾਨ ਪਾ ਸਕੇ। ਉਨ੍ਹਾਂ ਆਪਣਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਖਾਦੀ ਬੋਰਡ ਸਰਕਾਰ ਦਾ ਇਕ ਮਹੱਤਵਪੂਰਨ ਅਦਾਰਾ ਹੈ, ਜੋ ਸੂਬੇ ਦੇ ਦਿਹਾਤੀ ਇਲਾਕਿਆਂ 'ਚ ਰੁਜ਼ਗਾਰ ਪੈਦਾ ਕਰਨ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।