ਜੇ ਐੱਸ ਕਲੇਰ, ਜ਼ੀਰਕਪੁਰ : ਸਥਾਨਕ ਢਕੋਲੀ ਖੇਤਰ ਵਿੱਚ ਇਕ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ। ਇਸ ਸਬੰਧੀ ਸ਼ਿਕਾਇਤ ਕਰਤਾ ਊਸ਼ਾ ਪਤਨੀ ਅਮਰ ਸਿੰਘ ਵਾਸੀ ਬਸੰਤ ਵਿਹਾਰ ਢਕੋਲੀ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ 17 ਸਾਲਾਂ ਦੀ ਲੜਕੀ ਜੋ ਕਿ ਹਿਲਵਯੂ ਇੰਕਲੇਵ ਢਕੋਲੀ ਵਿਖੇ ਕੋਠਿਆ 'ਚ ਕੰਮ ਕਰਦੀ ਸੀ ਜੋ ਕਿ 13 ਜੂਨ ਨੂੰ ਕਰੀਬ ਸ਼ਾਮ ਦੇ 12:30 ਘਰੋਂ ਗਈ ਸੀ ਜੋ ਕਿ ਵਾਪਸ ਨਹੀਂ ਆਈ। ਉਨ੍ਹਾਂ ਨੂੰ ਸ਼ੱਕ ਹੈ ਕਿ ਕਰਨ ਪੁੱਤਰ ਮੁਕੇਸ਼ ਵਾਸੀ ਬਸੰਤ ਵਿਹਾਰ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਘਰੋਂ ਭਜਾ ਕੇ ਲੈ ਗਿਆ ਹੈ। ਮਾਮਲੇ ਦੀ ਪੜਤਾਲੀਆ ਅਫ਼ਸਰ ਐਸਆਈ ਸਤਵਿੰਦਰ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।