ਜੈ ਸਿੰਘ ਛਿੱਬਰ, ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ 250 ਸਕੂਲਾਂ ਦੀ ਲਿਸਟ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਪੰਜ ਸਾਲਾਂ ਵਿਚ ਪੰਜਾਬ ਸਰਕਾਰ (Punjab Government) ਨੇ ਸਿੱਖਿਆ ਸੁਧਾਰ ਲਈ ਕੀ ਕੀਤਾ ਹੈ। ਸਿਸੋਦੀਆ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਮੈਦਾਨ ਛੱਡ ਕੇ ਭੱਜਣਗੇ ਨਹੀਂ।

ਆਪਣੇ ਪਹਿਲੇ ਟਵੀਟ 'ਚ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਦੀ ਅਪੀਲ 'ਤੇ ਕੱਲ੍ਹ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਲਿਸਟ ਜਾਰੀ ਕਰਨ ਦੀ ਅਪੀਲ ਕੀਤੀ ਸੀ ਪਰ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦਾ ਜਵਾਬ ਨਹੀਂ ਆਇਆ। ਇੰਝ ਲੱਗ ਰਿਹੈ ਕਿ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ।

Posted By: Seema Anand