- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ ਹੈ ਅਤੇ ਸ਼ੁੱਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਨਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਨਾਲ ਨਿਭਾਉਂਦੇ ਹੋਏ ਪੰਜਾਬ ਦੇ ਨਿਰਮਾਣ ਅਤੇ ਆਮ ਲੋਕਾਂ ਦੀ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।

ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਜ਼ਿਲ੍ਹਾ ਪਲਾਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਇਨ੍ਹਾਂ ਸੰਸਥਾਵਾਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।