ਜੇਐੱਨਐੱਨ, ਹਰਿਆਣਾ : ਹਰਿਆਣਾ 'ਚ ਤਿੰਨ ਦਿਨ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਤੇਜ਼ ਹੋਣ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ 'ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਟਵੀਟ ਰਾਹੀਂ ਕਿਹਾ ਕਿ ਗੱਲਬਾਤ ਦੇ ਦਰਵਾਜ਼ੇ ਖੁਲ੍ਹੇ ਹਨ ਤੇ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਗੱਲਬਾਤ ਨੂੰ ਤਿਆਰ ਹੈ। ਕਿਸਾਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਰੇਸ਼ਾਨ ਹੈ। ਮੁੱਖ ਮੰਤਰੀ ਦੀ ਇਸ ਪੇਸ਼ਕਸ਼ ਤੋਂ ਬਾਅਦ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਸਥਿਤ ਨਿਰੰਕਾਰੀ ਭਵਨ 'ਚ ਪਹੁੰਚਣ ਦੀ ਮਨਜ਼ੂਰੀ ਮਿਲ ਗਈ ਹੈ।

ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਤੇ ਸੂਬੇ ਦੇ ਲੋਕਾਂ ਤੋਂ ਅਪੀਲ ਕੀਤੀ ਕਿ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਦੇ ਰੁਕਣ-ਠਹਿਰਣ, ਖਾਣ-ਪੀਣ ਤੇ ਡਾਕਟਰੀ ਇਲਾਜ ਦੀ ਵਿਵਸਥਾ ਕਰਨ 'ਚ ਸਾਥ ਦੇਣ। ਹੁੱਡਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਨਾਲ ਵਾਜ਼ਿਬ ਹੈ ਤੇ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਨ। ਹੁੱਡਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਤਾਂ ਕਿਸਾਨਾਂ ਦੇ ਹੱਕ 'ਚ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਚੌਥਾ ਕਾਨੂੰਨ ਬਣਾਇਆ ਜਾਣਾ ਚਾਹੀਦਾ।

ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ 'ਚ ਇੰਨਾ ਵੱਡਾ ਅੰਦੋਲਨ ਕਦੇ ਨਹੀਂ ਹੋਇਆ। ਇਸ ਦੇ ਬਾਵਜੂਦ ਸਰਕਾਰ ਤਿੰਨ ਦਿਨ ਤਕ ਇਸ ਅੰਦੋਲਨ ਨੂੰ ਹਲਕੇ 'ਚ ਲੈਂਦੀ ਰਹੀ। ਸਰਕਾਰ ਨੂੰ ਕਿਸਾਨਾਂ ਨਾਲ ਮਾਫ਼ੀ ਮੰਗਦਿਆਂ ਹੋਏ ਤਿੰਨਾਂ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।

Posted By: Amita Verma