- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਯਾਲੀ ਨੇ ਮਹਾਂਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਭੰਗ ਕਰਨ ਦੇ ਯਤਨ ਦੀ ਨਿਖੇਧੀ ਕਰਦਿਆਂ ਕਿਹਾ ਅਜਿਹਾ ਕਰਨ ਨਾਲ ਸ਼੍ਰੋਮਣੀ ਕਮੇਟੀ ਦੇ ਚਾਰ, ਚੀਫ਼ ਖ਼ਾਲਸਾ ਦੀਵਾਨ ਦਾ ਇਕ, ਦੋ ਸਿੱਖ ਪਾਰਲੀਮੈਂਟ ਮੈਂਬਰ ਹਟਾ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸਰਕਾਰ ਦਾ ਸਿੱਖ ਧਰਮ ਵਿੱਚ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਸਿੱਧੇ ਅਸਿੱਧੇ ਰੂਪ ਵਿਚ ਸਿੱਖ ਸੰਸਥਾਵਾਂ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸਿੱਖ ਬਰਦਾਸ਼ਤ ਨਹੀਂ ਕਰ ਰਹੇ।

ਜੈ ਸਿੰਘ ਛਿੱਬਰ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਵਿਧਾਨਕਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਹੁਕਮ ਨੂੰ ਮੰਨਣਾ ਹਰ ਸਿੱਖ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਹੁਣ ਵਿਧਾਇਕ ਨਹੀਂ ਹਨ ਪਰ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਮੁੱਖ ਮੰਤਰੀ ਦੇ ਸਾਹਮਣੇ ਨਹੀਂ ਜਾਵਾਂਗਾ। ਇਯਾਲੀ ਨੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣ ਦੀ ਮੰਗ ਕੀਤੀ। ਇਯਾਲੀ ਨੇ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣਗੇ।
ਇਯਾਲੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਕਾਫੀ ਢਾਹ ਲੱਗੀ ਹੈ। ਜਿਨ੍ਹਾਂ ਨੇ ਅਤੀਤ ਵਿਚ ਹੁਕਮ ਨਹੀਂ ਮੰਨਿਆ ਉਹਨਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਇਯਾਲੀ ਨੇ ਮਹਾਂਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਭੰਗ ਕਰਨ ਦੇ ਯਤਨ ਦੀ ਨਿਖੇਧੀ ਕਰਦਿਆਂ ਕਿਹਾ ਅਜਿਹਾ ਕਰਨ ਨਾਲ ਸ਼੍ਰੋਮਣੀ ਕਮੇਟੀ ਦੇ ਚਾਰ, ਚੀਫ਼ ਖ਼ਾਲਸਾ ਦੀਵਾਨ ਦਾ ਇਕ, ਦੋ ਸਿੱਖ ਪਾਰਲੀਮੈਂਟ ਮੈਂਬਰ ਹਟਾ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਸਰਕਾਰ ਦਾ ਸਿੱਖ ਧਰਮ ਵਿੱਚ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਸਿੱਧੇ ਅਸਿੱਧੇ ਰੂਪ ਵਿਚ ਸਿੱਖ ਸੰਸਥਾਵਾਂ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸਿੱਖ ਬਰਦਾਸ਼ਤ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣਾ ਚਾਹੀਦਾ ਹੈ।
ਵਾਰਸ ਪੰਜਾਬ ਜੱਥੇਬੰਦੀ ਦੇ ਸਰਪ੍ਰਸਤ ਤਰਸੇਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਨਿੰਦਣਯੋਗ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਮੰਨਣੀ ਚਾਹੀਦੀ ਸੀ ਪਰ ਗਲਤੀ ਮੰਨਣ ਦੀ ਬਜਾਏ ਮੁੱਖ ਮੰਤਰੀ ਲਗਾਤਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇ ਰਹੇ ਹਨ ਅਤੇ ਲਗਾਤਾਰ ਝੂਠੀਆਂ ਰਿਪੋਰਟਾਂ ਦੇ ਕੇ ਅਕਾਲ ਤਖਤ ਸਾਹਿਬ ਨੂੰ ਨੀਂਵਾ ਦਿਖਾਉਣ ਅਤੇ ਸਿੱਖ ਸੰਗਤ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਤੁਰੰਤ ਮਾਫੀ ਮੰਗਣ ਦੀ ਗੱਲ ਕਹੀ।
ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿੱਚ ਸਿੱਖ ਵਾਲੀ ਕੋਈ ਗੱਲ ਨਹੀਂ ਹੈ ਉਹ ਲਗਾਤਾਰ ਸਿੱਖ ਗੁਰੂਆਂ ਦਾ ਅਪਮਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬਹਿਬਲ ਕਲਾ ਬਰਗਾੜੀ ਤੇ ਹੋਰ ਥਾਵਾਂ ਤੇ ਮੁੱਖ ਮੰਤਰੀ ਸ਼ਰਾਬ ਪੀ ਕੇ ਗਏ ਸਨ। ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿੱਖ ਵਿਧਾਇਕ ਨੂੰ ਮੁੱਖ ਮੰਤਰੀ ਚੁਣਨਾ ਚਾਹੀਦਾ ਹੈ।।