ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਲੋਕ ਇਨਸਾਫ਼ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ ਤੇ ਪਾਰਟੀ ਯੂਥ ਵਿੰਗ ਦੀ ਮੀਤ ਪ੍ਰਧਾਨ ਅਨਮੋਲਗਗਨ ਮਾਨ ਦੀ ਹਾਜ਼ਰੀ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਨੇ ‘ਆਪ’ ਦਾ ਝਾੜੂ ਚੁੱਕ ਲਿਆ। ਇਸ ਮੌਕੇ ’ਤੇ ‘ਆਪ’ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਵਿਚ ਹੋਰ ਕਈ ਵੱਡੇ ਚਿਹਰੇ ਸ਼ਾਮਲ ਹੋਣਗੇ।

ਯਾਦ ਰਹੇ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੇ ਹੋਂਦ ਚਿੱਲੜ ਹੱਤਿਆਕਾਂਡ ਨੂੰ ਸਾਹਮਣੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। 2 ਨਵੰਬਰ 1984 ਨੂੰ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਚਿੱਲੜ ਵਿਚ ਦੋ ਸੌ ਤੋਂ ਜ਼ਿਆਦਾ ਹਮਲਾਵਰਾਂ ਦੀ ਭੀੜ ਨੇ ਦਾਖ਼ਲ ਹੋ ਕੇ 35 ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਤੇ ਸਮੂਹਕ ਤੌਰ 'ਤੇ ਦਬਾ ਦਿੱਤਾ ਸੀ।

Posted By: Jagjit Singh